ਮਨਜੀਤ ਸਿੰਘ ਜੀਕੇ ਦੀ ਸਮੂਲੀਅਤ ਨਾਲ ਅਕਾਲੀ ਨੂੰ ਮਿਲੀ ਮਜਬੂਤੀ: ਬਾਦਲ
ਨਵੀਂ ਦਿੱਲੀ, 25 ਦਸੰਬਰ: ਸਿੱਖਾਂ ’ਚ ਅਪਣੀ ਪਕੜ ਮੁੜ ਬਣਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਪੂਰੇ ਦੇਸ ’ਚ ਸਿੱਖ ਆਬਾਦੀ ਵਾਲੇ ਸੂਬਿਆਂ ਵਿਚ ਅਪਣੀ ਪਾਰਟੀ ਦੇ ਢਾਂਚੇ ਨੂੰ ਮਜਬੂਤ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ’ਚ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਮੁੜ ਘਰ ਵਾਪਸੀ ਕਰਵਾਉਣ ਤੋਂ ਬਾਅਦ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ‘‘ਅਕਾਲੀ ਦਲ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ।’’ ਇਸ ਮੌਕੇ ਉਨ੍ਹਾਂ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਵੀ ਮੀਟਿੰਗ ਕੀਤੀ। ਉਹਨਾਂ ਐਲਾਨ ਕੀਤਾ ਕਿ 30 ਦਸੰਬਰ ਨੂੰ ਇਸ ਉਦੇਸ਼ ਨਾਲ ਅਕਾਲੀ ਦਲ ਦੀ ਇਕ ਕਮੇਟੀ ਸ੍ਰੀ ਪਟਨਾ ਸਾਹਿਬ ਜਾਵੇਗੀ। ਉਹਨਾਂ ਕਿਹਾ ਕਿ ਕਮੇਟੀ ਨਾ ਸਿਰਫ ਉਥੇ ਸਥਾਨਕ ਸਿੱਖ ਸੰਗਤ ਨਾਲ ਮੀਟਿੰਗਾਂ ਕਰੇਗੀ ਬਲਕਿ ਇਕਾਈ ਸਥਾਪਿਤ ਕਰਨ ਵਾਸਤੇ ਲੋੜੀਂਦੇ ਸਾਰੇ ਪ੍ਰਬੰਧ ਵੀ ਕਰੇਗੀ।
ਰਵਨੀਤ ਸਿੰਘ ਬਿੱਟੂ ਨੇ ਰਾਜੌਆਣਾ ਮਾਮਲੇ ਤੇ ਐਸਜੀਪੀਸੀ ਪ੍ਰਧਾਨ ਸਮੇਤ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ
ਉਹਨਾਂ ਕਿਹਾ ਕਿ ਪਟਨਾ ਸਾਹਿਬ ਤੋਂ ਬਾਅਦ ਕਮੇਟੀ ਹੋਰ ਰਾਜਾਂ ਵਿਚ ਇਹ ਕਮੇਟੀ ਜਾਵੇਗੀ ਜਿਥੋਂ ਮੰਗ ਆ ਰਹੀ ਹੋਵੇਗੀ। ਪ੍ਰਧਾਨ ਬਾਦਲ ਨੇ ਕਿਹਾ ਕਿ ਸਿੱਖ ਕੌਮ ਵਿਚ ਪੰਥਕ ਏਕਤਾ ਕਰਵਾਉਣ ਦੇ ਹਿੱਸੇ ਵਜੋਂ ਅਜਿਹਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੌਮ ਨੂੰ ਵੱਖ-ਵੱਖ ਚੁਣੌਤੀਆਂ ਦਰਪੇਸ਼ ਹਨ ਤੇ ਇਹ ਤਾਂ ਹੀ ਹੱਲ ਹੋ ਸਕਦੀਆਂ ਹਨ ਜੇਕਰ ਸਾਰਾ ਪੰਥ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਵੇ। ਇਸ ਦੌਰਾਨ ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਅੱਜ ਆਪਣੀ ਸਾਰੀ ਜਾਗੋ ਟੀਮ ਦੇ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਉਹਨਾਂ ਕੌਮੀ ਰਾਜਧਾਨੀ ਵਿਚ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਨਾਲ ਰਲ ਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨ ਤੇ ਨਾਲ ਹੀ ਸਾਰੇ ਲਟਕਦੇ ਪੰਥਕ ਮਸਲੇ ਹੱਲ ਕਰਵਾਉਣ ਵਾਸਤੇ ਕੰਮ ਕਰਨ ਦਾ ਅਹਿਦ ਲਿਆ। ਇਸਦੇ ਲਈ ਸੁਖਬੀਰ ਸਿੰਘ ਬਾਦਲ ਅੱਜ ਦਿੱਲੀ ਵਿਚ ਅਕਾਲੀ ਦਲ ਦੀ ਇਕਾਈ ਦੇ ਪ੍ਰਧਾਨ ਤੇ ਸੀਨੀਅਰ ਲੀਡਰਸ਼ਿਪ ਨਾਲ ਸਰਦਾਰ ਮਨਜੀਤ ਸਿੰਘ ਜੀ.ਕੇ. ਦੀ ਰਿਹਾਇਸ਼ ’ਤੇ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰਾਣਾ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ
ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਦਿਲੋਂ ਮੰਗੀ ਮੁਆਫੀ ਤੋਂ ਬਹੁਤ ਪ੍ਰਭਾਵਤ ਹਨ। ਉਹਨਾਂ ਕਿਹਾ ਕਿ ਏਕਤਾ ਸਮੇਂ ਦੀ ਲੋੜ ਹੈ ਤੇ ਇਹ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਾਰੇ ਲਟਕਦੇ ਮਸਲਿਆਂ ਜਿਵੇਂ ਧਾਰਾ 25 (ਉਪ ਧਾਰਾ 2 ਬੀ) ਵਿਚ ਸੋਧ, ਸ੍ਰੀ ਗਿਆਨ ਗੋਦੜੀ ਸਾਹਿਬ ਤੇ ਸ੍ਰੀ ਡੋਂਗਮਾਰ ਸਾਹਿਬ ਗੁਰਦੁਆਰਾ ਸਾਹਿਬ ਦਾ ਮੁੜ ਨਿਰਮਾਣ, ਸ਼੍ਰੋਮਣੀ ਕਮੇਟੀ ਮਾਮਲਿਆਂ ਵਿਚ ਦਖਲ ਬੰਦ ਕਰਨ ਤੇ ਪੰਜਾਬ ਦੇ ਚੰਡੀਗੜ੍ਹ ’ਤੇ ਹੱਕ ਨੂੰ ਖੋਰਾ ਲਾਉਣ ਆਦਿ ਦੇ ਹੱਲ ਵਾਸਤੇ ਇਸਦੀ ਬਹੁਤ ਜ਼ਰੂਰਤ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਜੀ.ਕੇ ਦਾ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਦੇ ਪਿਤਾ ਜਥੇਦਾਰ ਸੰਤੋਖ ਸਿੰਘ ਵੱਲੋ ਪੰਥ ਲਈ ਪਾਏ ਯੋਗਦਾਨ ਤੇ ਉਹਨਾਂ ਦੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਨੇੜਤਾ ਦਾ ਜ਼ਿਕਰ ਵੀ ਕੀਤਾ।ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਜੀ ਕੇ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਸਿੱਖ ਕੌਮ ਇਕਜੁੱਟ ਨਾ ਹੋਈ ਤਾਂ ਇਤਿਹਾਸ ਕਦੇ ਸਾਨੂੰ ਮੁਆਫ ਨਹੀਂ ਕਰੇਗਾ ਤੇ ਸਾਨੂੰ ਵਿਤਕਰੇ ਵੀ ਝੱਲਣੇ ਪੈਣਗੇ।ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਰੀ ਸਿੱਖ ਕੌਮ ਜਲਦੀ ਹੀ ਅਕਾਲੀ ਦਲ ਦੇ ਨਾਲ ਹੋਵੇਗੀ।
Share the post "ਅਕਾਲੀ ਦਲ ਵਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਸਥਾਪਤ ਕਰਨ ਦਾ ਐਲਾਨ"