Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁੱਢਲੀ ਜਾਂ ਨਿਯਮਿਤ ਜਾਂਚ ਕਰਵਾਏ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਅਤੇ ਪਾਰਟੀ ਨੇ ਸਰਕਾਰ ’ਤੇ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਲ੍ਹ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਕਰਨ ਦਾ ਦੋਸ਼ ਵੀ ਲਗਾਇਆ।
ਇਹ ਵੀ ਪੜ੍ਹੋ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਨਿਯਮ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ 34 ਮੈਂਬਰੀ ਕਮੇਟੀ ਦਾ ਗਠਨ
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਮਜੀਠੀਆ ਨੂੰ 540 ਕਰੋੜ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਗ੍ਰਿਫਤਾਰ ਕੀਤੇ ਹੋਣ ਦੇ ਬਿਆਨ ਦੇ ਕੇ ਅਦਾਲਤ ਦੀ ਮਾਣਹਾਨੀ ਕਰਨ ਦੇ ਵੀ ਦੋਸ਼ ਲਗਾਏ। ਗਰੇਵਾਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨੇ ਅੱਜ ਕਿਹਾ ਕਿ ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਵੱਡੀ ਖਬਰ; ਵਿਜੀਲੈਂਸ ਨੂੰ ਅਦਾਲਤ ਕੋਲੋਂ ਬਿਕਰਮ ਮਜੀਠਿਆ ਦਾ ਮਿਲਿਆ 7 ਦਿਨਾਂ ਦਾ ਪੁਲਿਸ ਰਿਮਾਂਡ
ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਜਿਹੜੀਆਂ ਜਾਇਦਾਦਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਮਜੀਠੀਆ ਪਰਿਵਾਰ ਕੋਲ ਉਦੋਂ ਤੋਂ ਹਨ ਜਦੋਂ ਬਿਕਰਮ ਮਜੀਠੀਆ ਪੈਦਾ ਵੀ ਨਹੀਂ ਹੋਏ ਸਨ। ਉਹਨਾਂ ਕਿਹਾ ਕਿ ਇਹ ਵੀ ਗਲਤ ਕਿਹਾ ਜਾ ਰਿਹਾ ਹੈ ਕਿ ਸਰਾਇਆ ਇੰਡਸਟਰੀ ਵਿਚ ਬਿਕਰਮ ਸਿੰਘ ਮਜੀਠੀਆ ਹੀ ਫੈਸਲੇ ਲੈਂਦੇ ਸਨ ਜਦੋਂ ਕਿ ਉਹਨਾਂ ਨੇ 2007 ਵਿਚ ਕੰਪਨੀ ਦੇ ਡਾਇਰੈਕਟਰ ਵਜੋਂ ਅਸਤੀਫਾ ਦੇ ਦਿੱਤਾ ਸੀ।ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਜੀਠੀਆ ਖਿਲਾਫ ਦਰਜ ਨਵੇਂ ਕੇਸ ਵਿਚ ਜਿਹੜੇ ਦੋਸ਼ ਲਗਾਏ ਗਏ ਹਨ, ਉਹ ਸਾਰੇ ਸਰਕਾਰ ਨੇ ਐਨ ਡੀ ਪੀ ਐਸ ਕੇਸ ਵਿਚ ਜ਼ਮਾਨਤ ਰੱਦ ਕਰਵਾਉਣ ਲਈ ਪਟੀਸ਼ਨ ਪਾਉਣ ਵੇਲੇ ਸੁਪਰੀਮ ਕੋਰਟ ਵਿਚ ਦੱਸੇ ਸਨ।
ਇਹ ਵੀ ਪੜ੍ਹੋ 28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ
ਸੁਪਰੀਮ ਕੋਰਟ ਨੇ ਇਹਨਾਂ ਦੋਸ਼ਾਂ ਦਾ ਨੋਟਿਸ ਨਹੀਂ ਲਿਆ ਤੇ ਹੁਣ ਇਹ ਮੁੜ ਤੋਂ ਲਗਾ ਦਿੱਤੇ ਗਏ ਹਨ ਅਤੇ ਨਵੇਂ ਕੇਸ ਵਿਚ ਤਬਦੀਲ ਕਰ ਦਿੱਤੇ ਗਏ ਹਨ।ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਦਲਾਖੋਰੀ ਦੀ ਕਾਰਵਾਈ ਨੇ ਲੋਕਾਂ ਨੂੰ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ ਤੇ ਉਹਨਾਂ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਤੇ ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


