
ਕੀਤਾ ਐਲਾਨ; ਪੰਜਾਬ ਨੂੰ ਮੁੜ ਇੱਕ ਨੰਬਰ ਸੂਬਾ ਬਣਾਇਆ ਜਾਵੇਗਾ
Talwandi Sabo: ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ‘ਤੇ ਵਿਸ਼ਾਲ ਕਾਨਫਰੰਸ ਕੀਤੀ ਗਈ ।
ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਪਹਿਲੀ ਵੱਡੀ ਸਿਆਸੀ ਕਾਨਫਰੰਸ ਸੀ, ਜਿਸਦੇ ਲਈ ਅਕਾਲੀ ਆਗੂਆਂ ਵੱਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ ਮਹਿਲਾ ਕਿਸਾਨ ਆਗੂਆਂ ਦੀ ਪੁਲਿਸ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ, CM ਤੇ DGP ਨੂੰ ਲਿਖਿਆ ਪੱਤਰ
ਇਸ ਦੌਰਾਨ ਪਿੰਡ ਕੋਟਸ਼ਮੀਰ ਤੋਂ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਨੂੰ ਇੱਕ ਕਾਫ਼ਲੇ ਦੇ ਰੂਪ ਵਿਚ ਦਮਦਮਾ ਸਾਹਿਬ ਤੱਕ ਲਿਜਾਇਆ ਗਿਆ। ਜਿੱਥੈ ਉਹ ਹਰਸਿਮਰਤ ਕੌਰ ਬਾਦਲ ਸਹਿਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦਿੱਤਾ ਗਿਆ।
ਇਸ ਦੌਰਾਨ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸੰਗਤ ਨੂੰ ਸੰਬੋਧਨ ਹੁੰਦਿਆਂ ਸ: ਬਾਦਲ ਨੇ ਪੰਜਾਬ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਥ ਅਤੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੇ ਰਾਹਾਂ ਉੱਤੇ ਤੋਰਿਆ ਜਾਵੇਗਾ ।
ਇਹ ਵੀ ਪੜ੍ਹੋ 25000 ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਰ ਬਣਾਓ ਤੇ ਉਹ ਵਾਅਦਾ ਕਰਦੇ ਹਨ ਕਿ ਪੰਜਾਬ ਨੂੰ ਇੱਕ ਨੰਬਰ ਦਾ ਸੂਬਾ ਬਣਾ ਦੇਣਗੇ। ਸ: ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਹ ਅਜਿਹਾ ਕਰਨ ਵਿਚ ਅਸਫ਼ਲ ਰਹੇ ਤਾਂ ਜਿੰਦਗੀ ਭਰ ਚੋਣ ਨਹੀਂ ਲੜਣਗੇ।
ਇਸਤੋਂ ਇਲਾਵਾ ਪੰਜਾਬ ਵਿੱਚ ਕੋਈ ਗ਼ੈਰ ਪੰਜਾਬੀ ਜ਼ਮੀਨ ਨਹੀਂ ਖਰੀਦ ਸਕੇਗਾ । ਇਸੇ ਤਰ੍ਹਾਂ ਪੰਜਾਬ ਦੀਆਂ ਨੌਕਰੀਆਂ ਕੇਵਲ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਨਾਲ ਹੀ ਜਿਹੜੇ ਕਿਸਾਨਾਂ ਕੋਲ ਕੋਈ ਟਿਊਬਵੈਲ ਕੁਨੈਕਸ਼ਨ ਨਹੀਂ, ਉਨ੍ਹਾਂ ਨੂੰ ਨਵੇਂ ਕੁਨੈਕਸ਼ਨ ਦਿੱਤੇ ਜਾਣਗੇ । ਇਸ ਮੌਕੇ ਅਕਾਲੀ ਦਲ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




