ਕੋਰ ਕਮੇਟੀ ਨੇ ਐਸਐਸਪੀ ਦੀ ਅਗਵਾਈ ਹੇਠ ਬਣਾਈ ਐਸ ਆਈ ਟੀ ਕੀਤੀ ਰੱਦ
ਚੰਡੀਗੜ੍ਹ, 28 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ। ਇਸ ਮੌਕੇ ਦਾਅਵਾ ਕੀਤਾ ਗਿਆ ਕਿ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹੋਇਟਾ ਹੈ, ਜਿਸਦੇ ਪਿੱਛੇ ਅਰਵਿੰਦ ਕੇਜਰੀਵਾਲ ਦੀ ਕਥਿਤ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ।
ਬਠਿੰਡਾ ਦੇ ਚੱਪੇ ਚੱਪੇ ’ਤੇ ਨਜ਼ਰ ਆਉਣਗੀਆਂ ਪੀ.ਸੀ.ਆਰ ਟੀਮਾਂ: ਐਸ.ਐਸ.ਪੀ ਗਿੱਲ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਮੰਗ ਕੀਤੀ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ।
ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੋਰਚਾ ਕੀਤਾ ਸਮਾਪਤ
ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ।ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ।
ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਹਾਈਕੋਰਟ ਸਖ਼ਤ, ADGP ਜੇਲ੍ਹ ਨੂੰ ਕੀਤਾ ਤਲਬ
ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ ਅਤੇ 8 ਦਸੰਬਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਸੂਬੇ ਵਿਚ ਗੰਨਾ ਕਿਸਾਨਾਂ ਨੂੰ ਗੰਨੇ ਦਾ ਸਹੀ ਭਾਅ ਨਾ ਦੇਣ ’ਤੇ ਨਾਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ,ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ ਦਲਜੀਤ ਸਿੰਘ ਚੀਮਾ,ਜਨਮੇਜਾ ਸਿੰਘ ਸੇਖੋਂ, ਅਨੀਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ. ਕੇ ਸ਼ਰਮਾ,ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਸਰਬਜੀਤ ਸਿੰਘ ਝਿੰਜਰ,ਡਾ ਸੁਖਵਿੰਦਰ ਸੁੱਖੀ ਅਤੇ ਬਲਦੇਵ ਸਿੰਘ ਮਾਨ ਵੀ ਹਾਜ਼ਰ ਸਨ।