Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਅਕਾਲੀ ਦਲ ਵੱਲੋਂ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਦਾਇਰ

17 Views

ਡਾ. ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰਾਂ ਨਾਲ ਛੇੜਛਾੜ ਤੋਂ ਸੂਬਾਈ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ
ਬੂਥਾਂ ’ਤੇ ਆਬਜ਼ਰਵਰਾਂ ਦੀ ਤਾਇਨਾਤੀ ਤੇ ਵੀਡੀਓਗ੍ਰਾਫੀ ਦੀ ਕੀਤੀ ਮੰਗ
ਚੰਡੀਗੜ੍ਹ, 9 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਚਾਇਤ ਚੋਣਾਂ ਵਿਚ ਕੀਤੀਆਂ ਧਾਂਦਲੀਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 25 ਪਟੀਸ਼ਨਾਂ ਦਾਇਰ ਕੀਤੀਆਂ ਹਨ ਅਤੇ ਭਲਕੇ 30 ਹੋਰ ਪਟੀਸ਼ਨਾਂ ਦਾਇਰ ਦੀ ਤਿਆਰੀ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਚੋਣਾਂ ਵਿਚੋਂ ਸੈਂਕੜੇ ਲੋਕਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ ਜਿਹਨਾਂ ਨੇ ਦੋ ਦਿਨਾਂ ਤੱਕ ਅਕਾਲੀ ਦਲ ਦੀ ਲੀਗਲ ਟੀਮ ਕੋਲ ਪਹੁੰਚ ਕੀਤੀ। ਉਹਨਾਂ ਦੱਸਿਆ ਕਿ ਅਸੀਂ ਸ਼ਿਕਾਇਤਾਂ ਦੀ ਸੂਚੀ ਬਣਾਈ ਤੇ ਇਹ ਪਿਛਲੇ ਹਫਤੇ ਸੂਬਾਈ ਚੋਣ ਕਮਿਸ਼ਨ ਨੂੰ ਭੇਜੀਆਂ ਪਰ ਇਹ ਮੁੱਦੇ ਹੱਲ ਨਹੀਂ ਕੀਤੇ ਗਏ ਜਿਸ ਕਾਰਣ ਅਸੀਂ ਹਾਈ ਕੋਰਟ ਵਿਚ ਪਟੀਸ਼ਨਾਂ ਦਾਇਰ ਕਰਨ ਦਾ ਫੈਸਲਾ ਲਿਆ।

ਇਹ ਵੀ ਪੜੋ:ਜੰਮੂ ਕਸ਼ਮੀਰ ’ਚ ਉਮਰ ਅਬਦੁੱਲਾ ਬਣਨਗੇ ਮੁੱਖ ਮੰਤਰੀ, ਇੰਡੀਆ ਗਠਜੋੜ ਨੂੰ ਮਿਲਿਆ ਵੱਡਾ ਫ਼ਤਵਾ

ਡਾ.ਚੀਮਾ ਨੇ ਕਿਹਾ ਕਿ ਅੱਜ ਸਾਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਗਿੱਦੜਬਾਹਾ ਵਿਚ 25 ਸਰਪੰਚਾਂ ਦੇ ਕਾਗਜ਼ ਰੱਦ ਕੀਤੇ ਗਏ ਤੇ ਇਹਨਾਂ ਦੇ ਨਾਂ ਸੋਧੀਆਂ ਸੂਚੀਆਂ ਵਿਚ ਸ਼ਾਮਲ ਨਹੀਂ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਹਨਾਂ ਸਾਰੇ ਉਮੀਦਵਾਰਾਂ ਦੇ ਸਰਪੰਚੀ ਲਈ ਕਾਗਜ਼ ਬਿਲਕੁਲ ਦਰੁੱਸਤ ਸਨ ਅਤੇ ਪੜਤਾਲ ਵਿਚ ਇਹ ਸਹੀ ਪਾਏ ਗਏ। ਉਹਨਾਂ ਕਿਹਾ ਕਿ ਹੁਣ ਅੰਤਿਮ ਸੂਚੀ ਵਿਚੋਂ ਇਹਨਾਂ ਦੇ ਨਾਂ ਕੱਟ ਦਿੱਤੇ ਗਏ ਹਨ।ਡਾ. ਚੀਮਾ ਨੇ ਕਿਹਾ ਕਿ ਅੱਜ ਵੀ ਲੋਕਾਂ ਨੇ ਉਹ ਰਸੀਦਾਂ ਲਿਆਂਦੀਆਂ ਜੋ ਉਹਨਾਂ ਨੂੰ ਰਿਟਰਨਿੰਗ ਅਫਸਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਦਿੱਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਹੁਣ ਰਿਟਰਨਿੰਗ ਅਫਸਰਾਂ ਕੋਲ ਨਾਮਜ਼ਦਗੀ ਪੱਤਰਾਂ ਦਾ ਹਿਸਾਬ ਨਹੀਂ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਕਾਗਜ਼ਾਂ ਨਾਲ ਛੇੜਖਾਨੀ ਕੀਤੀ ਗਈ ਤੇ ਬਿਨੈਕਾਰਾਂ ਨਾਲ ਧੋਖਾ ਕੀਤਾ ਗਿਆ।

ਇਹ ਵੀ ਪੜੋ:ਗਿੱਦੜਬਾਹਾ ’ਚ 29 ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਵਿਰੁਧ ਰਾਜਾ ਵੜਿੰਗ ਨੇ ਖੋਲਿਆ ਸਰਕਾਰ ਵਿਰੁਧ ਮੋਰਚਾ

ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਢੂਕਵੀਂ ਕਾਰਵਾਈ ਲਈ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਉਹਨਾਂ ਕਿਹਾ ਕਿ ਇਹਵੀ ਸ਼ਿਕਾਇਤਾਂ ਹਨ ਕਿ ਕੁਝ ਥਾਵਾਂ ’ਤੇ ਗੈਂਗਸਟਰ ਤੇ ਗੁੰਡੇ ਚੋਣਾਂ ਨੂੰ ਪ੍ਰਭਾਵਤ ਕਰ ਰਹੇ ਹਨ।ਡਾ. ਚੀਮਾ ਨੇ ਕਿਹਾ ਕਿ ਅਕਾਲੀ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹਨਾਂ ਵੱਲੋਂ ਧਰਮਕੋਟ ਵਿਚ ਅਕਾਲੀ ਵਰਕਰਾਂ ਨੂੰ ਕਾਗਜ਼ ਦਾਖਲ ਕਰਨ ਤੋਂ ਸਮੂਹਿਕ ਤੌਰ ’ਤੇ ਰੋਕੇ ਜਾਣ ਸਮੇਤ ਦਿੱਤੀਆਂ ਸਾਰੀਆਂ ਸ਼ਿਕਾਇਤਾਂ ’ਤੇ ਢੁਕਵੀਂ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਪਾਰਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਘੋਖ ਦੀ ਸਾਰੀ ਪ੍ਰਕ‌ਿਰਿਆ ਜਨਤਕ ਕੀਤੀ ਜਾਵੇ ਤਾਂ ਜੋ ਪਾਰਦਰਸ਼ਤਾ ਸਾਹਮਣੇ ਆ ਸਕੇ।ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕੀਤੀ ਹੈ ਕਿ ਸੀਨੀਅਰ ਅਫਸਰਾਂ ਨੂੰ ਸੂਬੇ ਵਿਚ ਆਬਜ਼ਰਵਰਾਂ ਵਜੋਂ ਤਾਇਨਾਤ ਕੀਤਾ ਜਾਵੇ ਅਤੇ ਬੂਥ ਪੱਧਰ ’ਤੇ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ।

 

 

Related posts

ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਸੁਰੱਖਿਆ ਲਈ ਪੁੱਜੇ ਹਾਈਕੋਰਟ

punjabusernewssite

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਦਾ ਐਲਾਨ

punjabusernewssite

ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰ ਗ੍ਰਿਫਤਾਰ

punjabusernewssite