
ਸੁਖਬੀਰ ਬਾਦਲ ’ਤੇ ਨਹੀਂ ਦਰਬਾਰ ਸਾਹਿਬ ਤੇ ਹੋਇਆ ਹਮਲਾ ਖੇਤਰੀ ਪਾਰਟੀ ਨੂੰ ਖਤਮ ਕਰਨ ਦੀ ਸਾਜਿਸ਼ : ਮੋਹਿਤ ਗੁਪਤਾ
ਬਠਿੰਡਾ, 4 ਦਸੰਬਰ: ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਲੱਗੀ ਧਾਰਮਿਕ ਸਜ਼ਾ ਤਹਿਤ ਘੰਟਾ ਘਰ ਦੇ ਗੇਟ ਉਪਰ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਮੋਹਿਤ ਗੁਪਤਾ ਨੇ ਇਸ ਮਾਮਲੇ ਦੀ ਜੁਡੀਸ਼ਅਲ ਜਾਂਚ ਦੀ ਮੰਗ ਕੀਤੀ ਹੈ। ਇੱਥੇ ਜਾਰ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ’ਤੇ ਨਹੀਂ ਦਰਬਾਰ ਸਾਹਿਬ ਉਪਰ ਹੋਇਆ ਹੈ, ਜਿੱਥੇ ਸ: ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲੱਗੀ ਧਾਰਮਿਕ ਸਜ਼ਾ ਤਹਿਤ ਗੇਟ ਤੇ ਸੇਵਾ ਨਿਭਾ ਰਹੇ ਸਨ।
ਇਹ ਵੀ ਪੜ੍ਹੋ Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ
ਸ਼੍ਰੀ ਗੁਪਤਾ ਨੇ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਹਮਲਾਵਰ ਜੋ ਨਰਾਇਣ ਸਿੰਘ ਚੌੜਾ ਜਿਸਦਾ ਪਿਛੋਕੜ ਵੀ ਅਪਰਾਧਕ ਰਿਹਾ ਹੈ ਤੋਂ ਪੁੱਛਗਿਛ ਕਰਕੇ ਹਮਲਾ ਕਰਵਾਉਣ ਵਾਲੇ ਚਿਹਰੇ ਬੇਨਕਾਬ ਕੀਤੇ ਜਾਣ ਕਿਉਂਕਿ ਇੱਕ ਵੱਡੀ ਸਾਜਿਸ਼ ਤਹਿਤ ਹਮਲਾ ਹੋਇਆ ਹੈ। ਉਹਨਾਂ ਕਿਹਾ ਕਿ ਉਹ ਏਐਸਆਈ ਜਸਬੀਰ ਸਿੰਘ ਜੋ ਪੀਐਸਓ ਦੇ ਤੌਰ ਤੇ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਘੇਰੇ ਵਿੱਚ ਤੈਨਾਤ ਹਨ ਵੱਲੋਂ ਦਿਖਾਈ ਬਹਾਦਰੀ ਤਹਿਤ ਹਮਲਾਵਰ ਨੂੰ ਕਾਬੂ ਕਰਨਾ ਅਤੇ ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਲਈ ਸਲਾਘਾ ਕਰਦੇ ਹੋਏ ਉਸ ਦਾ ਧੰਨਵਾਦ ਕਰਦੇ ਹਨ । ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਵੀ ਇੱਕ ਸੱਚੇ ਸਿੱਖ ਹੋਣ ਦਾ ਸਬੂਤ ਦਿੱਤਾ ,ਗੋਲੀ ਚੱਲਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਘਬਰਾਏ ਨਹੀਂ ਅਤੇ ਉਹ ਆਪਣੀ ਸੇਵਾ ਨਿਭਾਉਂਦੇ ਹੋਏ ਨਜ਼ਰ ਆਏ ਜਿਸ ਕਰਕੇ ਇਹ ਸਾਬਤ ਹੋ ਚੁੱਕਿਆ ਹੈ ਕਿ ਸੁਖਬੀਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨਿਮਾਣੇ ਸਿੱਖ ਵਜੋਂ ਲੱਗੀ ਹੋਈ ਸੇਵਾ ਨੂੰ ਨਿਭਾਉਣ ਲਈ ਵਚਨਵੱਧ ਹਨ।
Share the post "ਅਕਾਲੀ ਦਲ ਦੇ ਜਨਰਲ ਸਕੱਤਰ ਮੋਹਿਤ ਗੁਪਤਾ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਕੀਤੀ ਨਿੰਦਾ"




