ਚੰਡੀਗੜ੍ਹ,2 ਮਾਰਚ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਲਿਤ ਚੇਤਨਾ ਮੰਚ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਨੇ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਕੰਮ ਕਰਨ ਦਾ ਅਹਿਦ ਲਿਆ।ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਇਹਨਾਂ ਸ਼ਖਸੀਅਤਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸ: ਬਾਦਲ ਨੇ ਇਹਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪੁਰਖਾਲਵੀ ਦੋ ਵਾਰ ਮੁਹਾਲੀ ਤੋਂ ਐਮ ਸੀ ਰਹੇ ਹਨ ਅਤੇ 25 ਸਾਲਾਂ ਤੱਕ ਆਈ ਟੀ ਆਈ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਹੇ ਹਨ।
ਬੇਜ਼ਮੀਨੇ-ਸਾਧਨ ਹੀਨ ਪੇਂਡੂ ਮਜ਼ਦੂਰਾਂ ਨੇ ਮਾਰਚ ਕਰਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਉਹਨਾਂ ਕਿਹਾ ਕਿ ਇਹਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਹਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪਾਰਟੀ ਵਿਚ ਸ਼ਾਮਲ ਹੋਏ ਹਨ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਹੋਰਨਾਂ ਸਮੇਤ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਤੇ ਹਰਿਆਣਾ ਸਰਕਾਰ ਦੇ ਏਜੰਟ ਵਜੋਂ ਵਾਅਦਾ ਮੁਆਫ ਗਵਾਹ ਵਜੋਂ ਕੰਮ ਕਰ ਰਹੇ ਹਨ। ਸੀਨੀਅਰ ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਇਹ ਵੀ ਦੱਸਣ ਕਿ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਦਰਜ ਕੀਤੀ ਜ਼ੀਰੋ ਐਫ ਆਈ ਆਰ ਕਿਸ ਆਧਾਰ ’ਤੇ ਜੀਂਦ ਪੁਲਿਸ ਨੂੰ ਭੇਜੀ ਗਈ ਹੈ? ਉਹਨਾਂ ਕਿਹਾ ਕਿ ਖਨੌਰੀ ਵਿਖੇ ਜੋ ਕੁਝ ਵੀ ਵਾਪਰਿਆ, ਉਹ ਇੰਡੀਆ ਬਲਾਕ ਤੇ ਐਨ ਡੀ ਏ ਦਾ ਸਾਂਝਾ ਅਪਰੇਸ਼ਨ ਹੈ ਜਿਸ ਵਿਚ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ।
ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਇਸ ਦੌਰਾਨ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਵੀ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਸਵਾਗਤ ਕੀਤਾ।ਇਸ ਮੌਕੇ ਸ਼ਮਸ਼ੇਰ ਪੁਰਖਾਲਵੀ ਦੇ ਨਾਲ ਹਰਪ੍ਰੀਤ ਸਿੰਘ ਮੋਜਪੁਰ, ਜਗਵਿੰਦਰ ਸਿੰਘ, ਚੰਦ ਸਿੰਘ, ਬਲਜੀਤ ਕੌਰ ਪੁਰਖਾਲਵੀ ਸਾਬਕਾ ਐਮ ਸੀ, ਹਰਵਿੰਦਰ ਸਿੰਘ ਮਨੌਲੀ, ਜੰਗ ਸਿੰਘ, ਗਿਆਨੀ ਜਸਵੰਤ ਸਿੰਘ, ਮਹਿਕਪ੍ਰੀਤ ਸਿੰਘ, ਊਧਮ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਪੰਕਜ ਕੁਮਾਰ, ਰਣਜੋਧ ਸਿੰਘ, ਸੁਖਮੁਖ ਸਿੰਘ, ਪ੍ਰੇਮ ਸਿੰਘ, ਰਾਮ ਲਾਲ, ਕਰਨ ਚੀਮਾ ਤੇ ਸਰਮੁੱਖ ਸਿੰਘ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਪ੍ਰਧਾਨ ਮੁਹਾਲੀ ਸ਼ਹਿਰੀ, ਕਰਮ ਸਿੰਘ ਬੱਬਰਾ ਪ੍ਰਧਾਨ ਰਾਮਗੜ੍ਹੀਆ ਸਭਾ, ਰਾਜਿੰਦਰ ਸਿੰਘ ਤੂਰ ਅਧੀਨ ਸਕੱਤਰ ਸਿੱਖਿਆ ਬੋਰਡ (ਸੇਵਾ ਮੁਕਤ), ਅਮਰਪਾਲ ਢਿੱਲੋਂ, ਜੁਗਰਾਜ ਸਿੰਘ ਮਨਹੇੜੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Share the post "ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ: ਦਲਿਤ ਚੇਤਨਾਂ ਮੰਚ ਦੇ ਪ੍ਰਧਾਨ ਸੈਂਕੜੇ ਸਮਰਥਕਾਂ ਸਮੇਤ ਪਾਰਟੀ ’ਚਹੋਏ ਸ਼ਾਮਲ"