Tuesday, May 5, 2026
spot_img
spot_img

Bathinda ‘ਚ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ; ਪੂਜਾ ਵਾਲਾ ਮੁਹੱਲੇ ਦੇ 50 ਪਰਿਵਾਰ ਹੋਏ ਸ਼ਾਮਿਲ

Date:

spot_img

Bathinda News: ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਮਹਿਲਾ ਵਿੰਗ ਵੱਲੋਂ ਪੂਜਾ ਵਾਲਾ ਮੁਹੱਲਾ ਵਿੱਚ ਆਯੋਜਿਤ ਪ੍ਰੋਗਰਾਮ ਦੇ ਦੌਰਾਨ ਇਲਾਕੇ ਦੇ 50 ਪਰਿਵਾਰ ਅਲੱਗ ਅਲੱਗ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਮਹਿਲਾ ਵਿੰਗ ਦੀ ਆਗੂ ਹਰਮਨ ਸ਼ਰਮਾ ਦੀ ਅਗਵਾਈ ਵਿੱਚ ਹੋਏ ਇਸ ਇਕੱਠ ਵਿੱਚ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਅਤੇ ਉਹਨਾਂ ਨੇ ਇਹਨਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਅਨੇਕ ਗਰੰਟੀਆਂ ਦਿੱਤੀਆਂ ਗਈਆਂ ਸਨ। ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਇੱਕ ਵੀ ਗਰੰਟੀ ਪੂਰੀ ਨਹੀਂ ਕੀਤੀ।

ਇਹ ਵੀ ਪੜ੍ਹੋ 👉 ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਾਂਗਰਸ ਨੇ ਵੋਟਰ ਸੂਚੀ ਦਰੁਸਤ ਕਰਨ ਲਈ ਕਮਿਸ਼ਨਰ ਨੂੰ ਸੌਂਪਿਆ ਪੱਤਰ

ਪੰਜਾਬ ਦੀ ਤਰੱਕੀ ਅਤੇ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੀ ਹੋ ਸਕਦਾ ਹੈ ਕਿਉਂਕਿ ਉਹ ਪੰਜਾਬ ਦੇ ਲੋਕਾਂ ਦਾ ਦਰਦ ਸਮਝਦੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਹੀ ਪੰਜਾਬ ਹੁਣ ਰੰਗਲਾ ਪੰਜਾਬ ਬਣ ਸਕਦਾ ਹੈ। ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਬਬਲੀ ਢਿੱਲੋ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਹੀ ਕੀਤਾ ਹੈ। ਜਦੋਂ ਜਦੋਂ ਵੀ ਕਾਂਗਰਸ ਸੱਤਾ ਵਿੱਚ ਆਈ ਹੈ, ਪੰਜਾਬ ਦੀ ਸ਼ਾਂਤੀ ਭੰਗ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਬਲਵਿੰਦਰ ਕੌਰ, ਐਸਸੀ ਵਿੰਗ ਦੇ ਪ੍ਰਧਾਨ ਰੋਸ਼ਨ ਗਿਆਨਾ ਤੋਂ ਇਲਾਵਾ ਹਰਤਾਰ ਸਿੰਘ, ਹਰਮਨ ਰਿੰਕਾ, ਜਗਜੀਤ ਸਿੰਘ ਭੁੱਲਰ, ਸੁਮਿਤ ਕੁਮਾਰ ਬਿੰਟਾ, ਰਵੀ ਢੱਲਾ, ਮੋਨੂ ਸ਼ਰਮਾ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

नारी के विकास से ही विकसित भारत-2047 का सपना होगा पूर्णः नायब सिंह सैनी

Haryana News: हरियाणा के मुख्यमंत्री श्री नायब सिंह सैनी...

ਸਾਬਕਾ ਮੇਅਰ ਮਹਿਤਾ ਵੱਲੋਂ 2.5 ਕਰੋੜ ਰੁਪਏ ਦੇ ਫੁੱਟਪਾਥ ਨਿਰਮਾਣ ਕਾਰਜ ਦਾ ਉਦਘਾਟਨ

Bathinda News: ਸ਼ਹਿਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ...