ਅਕਾਲੀ ਦਲ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਭਰਤੀ ਪਰਚੀਆਂ ਦੀਆਂ ਕਾਪੀਆਂ ਵੰਡਣ ਨੂੰ ਬੰਦ ਕਰਨ ਦਾ ਕੀਤਾ ਐਲਾਨ

Date:

spot_img

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਹੁਣ ਤੱਕ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ 33 ਲੱਖ ਫਾਰਮ ਵੰਡੇ ਜਾ ਚੁੱਕੇ ਹਨ।ਪਾਰਲੀਮਾਨੀ ਬੋਰਡ, ਜਿਸਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ, ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪਾਰਟੀ ਨੇ ਦੱਸਿਆ ਕਿ ਅਸਲ ਯੋਜਨਾ ਸੀ ਕਿ ਪਾਰਟੀ ਵਿਚ 25 ਲੱਖ ਲੋਕਾਂ ਦੀ ਭਰਤੀ ਵਾਸਤੇ ਫਾਰਮ ਵੰਡੇ ਜਾਣ ਪਰ ਪਾਰਟੀ ਨੂੰ ਪਾਰਟੀ ਵਰਕਰਾਂ ਦੀ ਮੰਗ ਕਾਰਣ 8 ਲੱਖ ਵਾਧੂ ਫਾਰਮ ਛਪਵਾਉਣੇ ਪਏ।

ਇਹ ਵੀ ਪੜ੍ਹੋ ਦੋਸਤ ਦੀ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਨੂੰ ਪਿੱਕਅੱਪ ਨੇ ਦਰੜਿਆਂ

ਪਾਰਟੀ ਨੇ ਕਿਹਾ ਕਿ ਪਾਰਟੀ ਮੈਂਬਰਸ਼ਿਪ ਭਰਤੀ ਕਰਨ ਦੇ ਫਾਰਮ ਬਿਨਾਂ ਕਿਸੇ ਤਰੁੱਟੀ ਨਾਲ ਵੰਡੇ ਗਏ ਤੇ ਸਾਰੇ ਸੂਬੇ ਦੇ ਨਾਲ-ਨਾਲ ਹੋਰ ਸੂਬਿਆਂ ਵਿਚ ਵੀ ਵੰਡੇ ਗਏ ਜਿਵੇਂ ਕਿ ਪਾਰਟੀ ਦੇ ਆਗੂਟਾਂ ਤੇ ਵਰਕਰਾਂ ਨੇ ਮੰਗ ਕੀਤੀ ਸੀ।ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਬਜ਼ਰਵਰਾਂ ਨੂੰ ਸੂਚਿਤ ਕੀਤਾ ਸੀ ਕਿ ਉਹ 25 ਫਰਵਰੀ ਤੱਕ ਪਾਰਟੀ ਦੇ ਮੁੱਖ ਦਫਤਰ ਵਿਚ ਮੈਂਬਰਸ਼ਿਪ ਕਾਪੀਆਂ ਜਮਾਂ ਕਰਵਾਉਣ ਅਤੇ ਇਸਦੇ ਨਾਲ ਹੀ ਮੈਂਬਰਸ਼ਿਪ ਭਰਤੀ ਕਰਨ ਵਾਸਤੇ ਸਰਕਲ ਡੈਲੀਗੇਟਾਂ ਦੇ ਨਾਂ ਵੀ ਦਿੱਤੇ ਜਾਣ। ਉਹਨਾਂ ਕਿਹਾ ਕਿ ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਮੁਕੰਮਲ ਹੋਣ ਮਗਰੋਂ ਪਾਰਟੀ ਦੇ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...