WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

19 Views

ਚੰਡੀਗੜ੍ਹ, 5 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ।

ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

ਉਹਨਾਂ ਨੇ ਕੈਨੇਡਾ ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ। ਸ: ਭੂੰਦੜ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ।ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।

Related posts

ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ

punjabusernewssite

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ: ਅਮਨ ਅਰੋੜਾ

punjabusernewssite

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

punjabusernewssite