ਕਿਸਾਨ ਸ਼ੁਭਕਰਨ ਦੀ ਮੌਤ ਲਈ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜਿੰਮੇਵਾਰ

Date:

spot_img

ਚੰਡੀਗੜ੍ਹ, 22 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਮੰਗ ਕੀਤੀ ਕਿ ਉਹਨਾਂ ਖਿਲਾਫ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਉਹ ਫੌਰੀ ਅਸਤੀਫਾ ਦੇਣ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਉਹ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਨਾਲ ਰਲ ਕੇ ਚੱਲ ਰਹੇ ਹਨ , ਜਿਸਦੇ ਚੱਲਦੇ ਪੰਜਾਬ ਦੀ ਧਰਤੀ ’ਤੇ ਪੰਜਾਬ ਦੇ ਕਿਸਾਨਾਂ ਉਪਰ 13 ਫਰਵਰੀ ਤੋਂ ਹੁਣ ਤੱਕ ਹਮਲੇ ਕਰਨ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਇਕ ਵੀ ਕੇਸ ਦਰਜ ਨਹੀਂ ਕੀਤਾ ਜਿਸਦੇ ਨਤੀਜੇ ਵਜੋਂ ਹੁਣ ਸ਼ੁਭਕਰ ਸਿੰਘ ਦੀ ਮੌਤ ਹੋਈ ਹੈ।

ਪੰਜਾਬ ਮੰਤਰੀ ਮੰਡਲ ਵੱਲੋਂ ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ

ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਦਿੱਲੀ ਜਾਣ ਦੀ ਆਗਿਆ ਦੇਣ ਵਰਗੇ ਬਿਆਨ ਦੇ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਨਹੀਂ ਦੇਵੇਗੀ। ਇਹਨਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਅਜਿਹਾ ਸਭ ਕੁਝ ਹੋ ਰਿਹਾ ਹੈ ਤਾਂ ਉਸ ਵੇਲੇ ਮੁੱਖ ਮੰਤਰੀ ਨੇ ਹਫਤਾ ਭਰ ਚੱਲਣ ਵਾਲੇ ਰੰਗਲਾ ਪੰਜਾਬ ਪ੍ਰੋਗਰਾਮ ਦੀ ਮੇਜ਼ਬਾਨੀ ਦਾ ਐਲਾਨ ਕਰ ਦਿੱਤਾ ਹੈ ਜਿਸ ’ਤੇ ਸੂਬੇ ਦੇ ਖ਼ਜ਼ਾਨੇ ਵਿਚੋਂ 55 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਨੇ ਇਸ ਪ੍ਰੋਗਰਾਮ ਵਿਚ ਸੱਦੇ ਗਏ ਕਲਾਕਾਰਾਂ ਨੂੰ ਅਪੀਲ ਕੀਤੀ ਕਿ

ਕਿਸਾਨਾਂ ਦੀ ਰੱਖਿਆ ਲਈ ਹਰਿਆਣਾ ਦੇ ਬਾਰਡਰਾਂ ‘ਤੇ ਪੰਜਾਬ ਪੁਲਿਸ ਹੋਵੇ ਤੈਨਾਤ ਰਾਜਾ ਵੜਿੰਗ

ਉਹ ਇਸ ਪ੍ਰੋਗਰਾਮ ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਸੂਬੇ ਨੂੰ ’ਖੂਨੀ ਪੰਜਾਬ’ ਵਿਚ ਬਦਲ ਦਿੱਤਾ ਹੈ।ਸ: ਮਜੀਠੀਆ ਤੇ ਡਾ. ਚੀਮਾ ਨੇ ਆਪ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮੌਜੂਦਾ ਸੰਕਟ ’ਤੇ ਚਰਚਾ ਕਰਨ ਅਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ।ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਆਪ ਸਰਕਾਰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਬਿੱਲ ਪਾਸ ਕਰ ਕੇ ਪੰਜਾਬ ਵਿਚ ਸਾਰੀਆਂ ਫਸਲਾਂ ਸੂਬਾ ਸਰਕਾਰ ਵੱਲੋਂ ਐਮ ਐਸ ਪੀ ’ਤੇ ਖਰੀਦਣ ਦਾ ਐਲਾਨ ਕਰੇ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...