ਬਠਿੰਡਾ ਦਿਹਾਤੀ ਹਲਕੇ ‘ਚ ਅਕਾਲੀ ਦਲ ਨੇ ਗੱਡੇ ਝੰਡੇ; ਦੋਨਾਂ ਬਲਾਕਾਂ ‘ਚ ਬਣਾਏ ਆਪਣੇ ਚੇਅਰਮੈਨ ਅਤੇ ਉਪ ਚੇਅਰਮੈਨ

Date:

spot_img

Bathinda News: ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੌਰਾਨ ਬਠਿੰਡਾ ਦਿਹਾਤੀ ਹਲਕੇ ‘ਚ ਇੱਕਪਾਸੜ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕਰ ਲਈ ਹੈ। ਹਲਕੇ ਅਧੀਨ ਆਉਂਦੇ ਬਲਾਕ ਸੰਗਤ ਅਤੇ ਬਲਾਕ ਬਠਿੰਡਾ ਵਿੱਚ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ ਅਤੇ ਓਐਸਡੀ ਗੁਰਚਰਨ ਸਿੰਘ ਸਮੇਤ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਦੀ ਮੌਜੂਦਗੀ ਵਿੱਚ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਹੋਈ। ਸੁਸ਼ੀਲ ਕੁਮਾਰ ਗੋਲਡੀ ਦੇ ਊਧਮ ਸਦਕਾ ਸੰਗਤ ਬਲਾਕ ਦੀ ਚੇਅਰ ਪਰਸਨ ਮਨਜੀਤ ਕੌਰ ਕਾਲਝਰਾਣੀ ਅਤੇ ਵਾਈਸ ਚੇਅਰਮੈਨ ਮੇਜਰ ਸਿੰਘ ਡੂਮਵਾਲੀ ਬਣੇ ਹਨ। ਇਸੇ ਤਰ੍ਹਾਂ ਬਠਿੰਡਾ ਬਲਾਕ ਵਿੱਚ ਚੇਅਰ ਪਰਸਨ ਮਨਦੀਪ ਕੌਰ ਬੁਲਾਡੇ ਵਾਲਾ ਵਾਈਸ ਚੇਅਰਮੈਨ ਇਕਬਾਲ ਸਿੰਘ ਫੂਸ ਮੰਡੀ ਬਣੇ ਹਨ ।

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਉਨ੍ਾਂ ਦੱਸਿਆ ਕਿ ਸੰਗਤ ਬਲਾਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 15 ਵਿੱਚੋਂ 10 ਬਲਾਕ ਸੰਮਤੀ ਮੈਂਬਰ ਚੁਣੇ ਗਏ ਸਨ ਅਤੇ ਅੱਜ ਇੱਕ ਆਜ਼ਾਦ ਅਤੇ ਕਾਂਗਰਸ ਵੱਲੋਂ ਸਮਰਥਨ ਦੇਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ 12 ਬਲਾਕ ਸੰਮਤੀ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ। ਬਠਿੰਡਾ ਬਲਾਕ ਦੀਆਂ 13 ਦੀਆਂ 13 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਸਨ ਜਿਸ ਕਰਕੇ ਦੋਨਾਂ ਬਲਾਕਾਂ ਦੀ ਸਰਬ ਸੰਮਤੀ ਨਾਲ ਚੋਣ ਹੋਈ ਹੈ। ਜਿਸ ਲਈ ਉਹ ਸਮੁੱਚੇ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਸ ਵੱਡੀ ਪ੍ਰਾਪਤੀ ਲਈ ਵਧਾਈ ਦਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...