ਬਠਿੰਡਾ ਦਿਹਾਤੀ ਹਲਕੇ ਵਿੱਚ ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਸਰਗਰਮੀਆਂ ਕੀਤੀਆਂ ਤੇਜ਼

Date:

spot_img

👉ਨਵੇਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਨਿਯੁਕਤੀ ਤੋਂ ਬਾਅਦ ਵਰਕਰਾਂ ਨੇ ਘਰ-ਘਰ ਪਹੁੰਚ ਕਰਨੀ ਕੀਤੀ ਸ਼ੁਰੂ
👉ਅਕਾਲੀ ਸਰਕਾਰ ਸਮੇਂ ਕਰਵਾਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਕਰਵਾਇਆ ਜਾ ਰਿਹਾ ਜਾਣੂ: ਗੁਰਚਰਨ ਸਿੰਘ ਓਐਸਡੀ ਤੇ ਸੁਸ਼ੀਲ ਕੁਮਾਰ ਗੋਲਡੀ
Bathinda News:ਬਠਿੰਡਾ ਦਿਹਾਤੀ ਰਿਜ਼ਰਵ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੇਵਾ ਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਿੱਥੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਿਛਲੀ ਅਕਾਲੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਮੰਤਰੀ ਮਾਰਹੂਮ ਪ੍ਰਕਾਸ ਸਿੰਘ ਬਾਦਲ ਦੇ ਓ ਐਸ ਡੀ ਗੁਰਚਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ ਸ਼ਰਮਾ ਨੇ ਦੱਸਿਆ ਕਿ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ

ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਲਾਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾ ਰਹੇ ਹਨ।ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕਾ ਬਾਦਲ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਇਲਾਕਾ ਹੈ ਅਤੇ ਇਸ ਹਲਕੇ ਦੇ ਵਿਕਾਸ ਲਈ ਪਿਛਲੀ ਅਕਾਲੀ ਸਰਕਾਰ ਸਮੇਂ ਵਿਸ਼ੇਸ਼ ਯਤਨ ਕੀਤੇ ਗਏ ਸਨ। ਉਨ੍ਹਾਂ ਅਨੁਸਾਰ, ਇਸ ਇਲਾਕੇ ਵਿੱਚ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਹਸਪਤਾਲ ਵਰਗੇ ਵੱਡੇ ਪ੍ਰੋਜੈਕਟਾਂ ਦੀ ਸਥਾਪਨਾ ਨੇ ਬਠਿੰਡਾ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਛਾਣ ਦਿਵਾਈ ਹੈ। ਇਨ੍ਹਾਂ ਪ੍ਰੋਜੈਕਟਾਂ ਤੋਂ ਇਲਾਵਾ ਵੀ ਇਲਾਕੇ ਵਿੱਚ ਕਈ ਹੋਰ ਵਿਕਾਸ ਕਾਰਜ ਕਰਵਾਏ ਗਏ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ।ਗੁਰਚਰਨ ਸਿੰਘ ਓ ਐਸ ਡੀ ਅਤੇ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਉਨ੍ਹਾਂ ਮੁਤਾਬਕ, ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਲਈ ਨਿੱਜੀ ਦਿਲਚਸਪੀ ਵੀ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹੁਣ ਵੀ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਮੁਸ਼ਕਲਾਂ ਨੂੰ ਸਮਝਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੀ ਇਲਾਕੇ ਵਿੱਚ ਲਗਾਤਾਰ ਵਿਚਰਦੇ ਹੋਏ ਲੋਕਾਂ ਨਾਲ ਸੰਪਰਕ ਬਣਾਈ ਰੱਖਦੇ ਹਨ। ਉਹ ਵੱਖ-ਵੱਖ ਮੌਕਿਆਂ ‘ਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਲਾਕੇ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾ ਸਕਣ।ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਸਰਗਰਮੀ ਵਧਾਉਣ, ਲੋਕਾਂ ਨਾਲ ਤਾਲਮੇਲ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਵੱਲੋਂ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

 👉ਮਿਸ਼ਨ ਕਲੀਨ ਪਟਿਆਲਾ, ਰਵਾਇਤੀ ਸ਼ਮਸ਼ਾਨ ਘਾਟ ਵਿੱਚ ਏਅਰ ਪਾਲਿਊਸ਼ਨ...

ਮਾਰੀਚ ਦੇ ਛਲ ਵਿੱਚ ਫਸੀ ਸੀਤਾ, ਰਾਵਣ ਨੇ ਕੀਤਾ ਹਰਨ; ਰਾਮਲੀਲਾ ਦੇ ਮੰਚਨ ਨੇ ਬੰਨ੍ਹਿਆ ਸਮਾਂ

👉ਸੋਨੇ ਦੇ ਹਿਰਨ ਦੀ ਮਾਇਆ ਤੋਂ ਜਟਾਯੂ ਦੇ ਸੰਘਰਸ਼...

Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ

👉ਗਸ਼ਤ ਦੌਰਾਨ ਮਿਲੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੀਸੀਆਰ...