WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਦੀ ਮੀਟਿੰਗ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ
ਚੰਡੀਗੜ੍ਹ, 2 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ ਕਰੇ। ਇਥੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਸੁਝਾਅ ਦਿੱਤਾ ਕਿ ਇਸਤਰੀ ਅਕਾਲੀ ਦਲ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਧੀਆਂ ਦੀ ਲੋਹੜੀ ਮਨਾਉਣ ਵਾਸਤੇ ਵੱਖਰੀ ਤਿਆਰੀ ਕਰਨ।

ਭਗਵੰਤ ਮਾਨ ਨੇ ਪੰਜਾਬ ਦਾ ਗੌਰਵ ਦਿੱਲੀ ਵਾਲਿਆਂ ਕੋਲ ਗਹਿਣੇ ਰੱਖਿਆ: ਸੁਨੀਲ ਜਾਖੜ

ਉਹਨਾਂ ਕਿਹਾ ਕਿ ਭਰੂਣ ਹੱਤਿਆ ਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਪੂਰੀ ਵਾਹ ਲਗਾਵੇ।ਸ: ਬਾਦਲ ਨੇ ਸੁਝਾਅ ਦਿੱਤਾ ਕਿ ਮੈਂਬਰਸ਼ਿਪ ਭਰਤੀ ਮਗਰੋਂ ਸਰਕਲ, ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣ। ਉਹਨਾਂ ਕਿਹਾ ਕਿ ਮੈਂਬਰਸ਼ਿਪ ਉਸੇ ਤਰੀਕੇ ਕੀਤੀ ਜਾ ਸਕਦੀ ਹੈ ਜਿਵੇਂ ਕਿ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਚਲ ਰਹੀ ਹੈ।ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਉਹਨਾਂ ਦੀ ਪਹਿਲੀ ਤਰਜੀਹ ਜ਼ਮੀਨੀ ਪੱਧਰ ’ਤੇ ਕਮੇਟੀਆਂ ਗਠਿਤ ਕਰਨਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਜਾਰੀ ਕੀਤਾ ਨੋਟਿਸ

ਇਕ ਵਾਰ ਇਹ ਪ੍ਰਕਿਰਿਆ ਪੂਰੀ ਹੋਣ ਮਗਰੋਂ ਸਰਗਰਮ ਵਰਕਰਾਂ ਵਿਚੋਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਅਗਲੇ ਪੜਾਅ ਵਿਚ ਅਸੀਂ ਜ਼ਿਲ੍ਹਾ ਪੱਧਰੀ ਮੀਟਿੰਗਾਂ ’ਤੇ ਧਿਆਨ ਕੇਂਦਰਿਤ ਕਰਾਂਗੇ ਤਾਂ ਜੋ ਇਕਾਈਆਂ ਨੂੰ ਮਜ਼ਬੂਤ ਕੀਤਾ ਜਾ ਸਕੇ ਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਦੌਰ ਵਿਚ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ।

 

Related posts

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

punjabusernewssite

ਚੰਡੀਗਡ਼੍ਹ ਨਗਰ ਨਿਗਮ ‘ਚ ਖਿੜਿਆ ਕਮਲ ਦਾ ਫੁੱਲ

punjabusernewssite

BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ

punjabusernewssite