spot_img

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

Date:

spot_img

Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਰੁੱਖ਼ ਲਾਓ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿਚ ਅਗਲੇ ਮਹੀਨੇ ਦੇ ਅੰਤ ਤੱਕ 1.25 ਲੱਖ ਰੁੱਖ਼ ਲਗਾਏ ਜਾਣਗੇ।ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੇਕਾਂ ਰੁੱਖ਼ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪਾਰਟੀ ਨੇ ਪਹਿਲਾਂ ਗਰਮ ਲੂੰ ਦੇ ਹਾਲਾਤਾਂ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਮੁਹਿੰਮ ਮੁਲਤਵੀ ਕਰਨ ਦੀ ਪ੍ਰਵਾਨਗੀ ਲਈ ਸੀ ਅਤੇ ਹੁਣ ਮੌਨਸੂਨ ਦੀ ਆਮਦ ਨਾਲ ਇਹ ਮੁਹਿੰਮ ਆਰੰਭ ਕਰ ਦਿੱਤੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਸਾਰੇ ਜ਼ਿਲ੍ਹਿਆਂ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਸਾਂਝੀਆਂ ਥਾਵਾਂ ’ਤੇ ਰੁੱਖ਼ ਲਗਾ ਕੇ ਇਸ ਮੁਹਿੰਮ ਨੂੰ ਚਲਾਉਣ ਅਤੇ ਲੋਕਾਂ ਨੂੰ ਵੀ ਆਪੋ ਆਪਣੇ ਘਰਾਂ ਵਿਚ ਤੇ ਦਫਤਰਾਂ ਵਿਚ ਰੁੱਖ਼ ਲਾਉਣ ਲਈ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ  Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

ਉਹਨਾਂ ਕਿਹਾ ਕਿ ਪਾਰਟੀ ਆਪਣੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਆਖੇਗੀ ਕਿ ਉਹ ਬੂਟਿਆਂ ਦੀ ਖਰੀਦ ਕਰ ਕੇ ਇਹਨਾਂ ਦੀ ਵੰਡ ਲਈ ਕੈਂਪ ਵੀ ਲਗਾਉਣ। ਸ਼ੁਰੂਆਤੀ ਪੜਾਅ ਵਿਚ ਇਹਨਾਂ ਬੂਟਿਆਂ ਦੀ ਸੰਭਾਲ ਦੀ ਜ਼ਿੰਮੇਵਾਰੀ ਵਾਲੰਟੀਅਰਜ਼ ਨੂੰ ਸੌਂਪੀ ਜਾਵੇਗੀ।ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ।ਇਸ ਦੌਰਾਨ ਰੋਪੜ ਅਤੇ ਪਟਿਆਲਾ ਵਿਚ ਵੀ ਰੁੱਖ਼ ਲਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਅਗਲੇ ਦਿਨਾਂ ਵਿਚ ਮੁਹਿੰਮ ਦੇ ਤੇਜ਼ ਹੋਣ ਦੇ ਆਸਾਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

👉ਬਹਿਰੀਨ ਵਾਲੀ ਬੀਬੀ ਦੀ ਤਰ੍ਹਾਂ ਹੋਰਨਾਂ ਪੀੜਤਾਂ ਦਾ ਖੁਲਾਸਾ...

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...