ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਨੇ ਫੜਿਆ ਭਾਜਪਾ ਦਾ ਪੱਲਾ

Date:

spot_img

ਚੰਡੀਗੜ੍ਹ ਅਪ੍ਰੈਲ 27: ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਜਾਣੇ ਜਾਂਦੇ ਬਠਿੰਡਾ ਚ ਅੱਜ ਉਸ ਸਮੇਂ ਭਾਜਪਾ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੋਰ ਵੀ ਖਿੜ ਗਿਆ, ਜਦੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਰਹੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਭਾਜਪਾ ਦੀ ਕੌਮੀ ਲਹਿਰ ‘ਮੋਦੀ ਕਾ ਪਰਿਵਾਰ’ ਦੇ ਮੈਂਬਰ ਬਣ ਗਏ। ਵਰਨਣਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਦੇ ਕਾਫ਼ਲੇ ਚ ਸ਼ਾਮਲ ਹੋ ਰਹੇ ਹਨ।

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਸਮੁੱਚੇ ਪੰਜਾਬ ਚ ਭਾਜਪਾ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰੇਰਨਾ ਨਾਲ ਲੰਮੇ ਸਮੇਂ ਤੱਕ ਅਕਾਲੀ ਦਲ ਬਾਦਲ ਚ ਰਹੇ ਤੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਭੁੱਚੋ ਹਲਕੇ ਤੋਂ ਸੰਯੁਕਤ ਕਿਸਾਨ ਮੋਰਚੇ ਤੋਂ ਇਲੈਕਸ਼ਨ ਲੜ ਚੁੱਕੇ ਤੇ ਕਿਸਾਨਾਂ ਲਈ ਹਮੇਸ਼ਾ ਸੰਘਰਸ਼ ਕਰਨ ਵਾਲੇ ਸ. ਬਲਦੇਵ ਸਿੰਘ ਅਕਲੀਆ ਅੱਜ ਭਾਜਪਾ ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਚ ਸ਼ਾਮਲ ਕਰਨ ਦੀ ਰਸਮ ਚੰਡੀਗੜ੍ਹ ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨਿਭਾਈ।ਇਸ ਮੌਕੇ ਬਲਦੇਵ ਸਿੰਘ ਅਕਲੀਆ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਦਾ ਪ੍ਰਣ ਲਿਆ।ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ, ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਤੇ ਹੋਰ ਆਗੂ ਵੀ ਹਾਜ਼ਰ ਸਨ l

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...