ਵਿਸਾਖੀ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

0
236
+2

👉ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 8 ਅਪ੍ਰੈਲ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
Punjab News: ਪਿਛਲੇ ਕਰੀਬ 10 ਸਾਲਾਂ ਤੋਂ ਸਿਆਸੀ ਅਤੇ ਧਾਰਮਿਕ ਖੇਤਰ ਵਿੱਚ ਹਾਸ਼ੀਏ ‘ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਸਕਦਾ ਹੈ। ਹਾਲਾਂਕਿ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ਉਪਰ ਹਾਲੇ ਵੀ ਸਸਪੈਂਸ ਬਰਕਰਾਰ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਡੈਲੀਗੇਟਾਂ ਦੀ ਚੋਣ ਲਈ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 8 ਅਪ੍ਰੈਲ ਨੂੰ ਸੱਦੀ ਗਈ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਦੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕਰਵਾਉਣ ਲਈ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ

ਜ਼ਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਜ਼ਾ ਦੌਰਾਨ ਜਾਰੀ ਇੱਕ ਹੁਕਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ ਗਠਨ ਲਈ ਇੱਕ 7 ਮੈਬਰੀ ਨਿਗਰਾਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਸੀ। ਪ੍ਰੰਤੂ ਅਕਾਲੀ ਲੀਡਰਸ਼ਿਪ ਵੱਲੋਂ ਇਸ ਨਿਗਰਾਨ ਕਮੇਟੀ ਨੂੰ ਮਾਨਤਾ ਨਾ ਦੇਣ ਕਾਰਨ ਹੁਣ ਇਸ ਵਿੱਚ ਮੌਜੂਦ ਪੰਜ ਮੈਂਬਰੀ ਕਮੇਟੀ ਵੱਲੋਂ ਲੰਘੀ 20 ਮਾਰਚ ਤੋਂ ਆਪਣੇ ਪੱਧਰ ‘ਤੇ ਅਕਾਲੀ ਦਲ ਦੀ ਭਰਤੀ ਕੀਤੀ ਜਾ ਰਹੀ ਹੈ। ਹਾਲਾਂਕਿ ਇਹ ਭਰਤੀ ਲੰਮੀ ਚੱਲਣੀ ਹੈ ਪ੍ਰੰਤੂ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਅਕਾਲੀ ਦਲ ਵੱਲੋਂ ਜਲਦ ਹੀ ਆਪਣੇ ਅਹੁੱਦੇਦਾਰਾਂ ਦਾ ਐਲਾਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Ludhiana by-election; ਭਾਜਪਾ ਵੱਲੋਂ ‘ਖਾਸਾ ਵੱਡਾ ਬੰਦਾ’ ਚੋਣ ਮੈਦਾਨ ’ਚ ਉਤਾਰੇ ਜਾਣ ਦੀ ਚਰਚਾ!

ਗੌਰਤਲਬ ਹੈ ਕਿ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਜ਼ਾ ਤੋਂ ਬਾਅਦ ਇੱਕ ਇੱਕ ਕਰਕੇ ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਵੀ ਹਟਾਇਆ ਜਾ ਚੁੱਕਿਆ ਹੈ। ਜਿਸ ਦੇ ਕਾਰਨ ਪੰਥਕ ਸਫਾਂ ਦੇ ਵਿੱਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਥੋਂ ਤੱਕ ਅਕਾਲੀ ਦਲ ਦੇ ਕਈ ਆਗੂਆਂ, ਜਿਨਾਂ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਿਲ ਹੈ, ਵੱਲੋਂ ਇਸ ਉੱਪਰ ਇਤਰਾਜ ਜਤਾਇਆ ਜਾ ਚੁੱਕਿਆ ਹੈ। ਜਿਸ ਦੇ ਚੱਲਦੇ ਕਿਹਾ ਜਾ ਸਕਦਾ ਹੈ ਕਿ ਪਿਛਲੇ ਸਮੇਂ ਦੌਰਾਨ ਕੀਤੀ ਧਾਰਮਿਕ ਅਵੱਗਿਆ ਦੀ ਸਜ਼ਾ ਭੁਗਤਣ ਦੇ ਬਾਵਜੂਦ ਵੀ ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਖਾਸ ਕਰ ਅਕਾਲੀ ਲੀਡਰਸ਼ਿਪ ਵਿੱਚ ਸਾਰਾ ਕੁਝ ਸਹੀ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here