ਚੰਡੀਗੜ੍ਹ, 11 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਦੀ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਹੈ। ਜਿਸ ਵਿਚ ਸ: ਬਾਦਲ ਨੇ ਕਿਹਾ ਹੈ ਕਿ ਮਾਸਟਰ ਜੀ ਵੱਲੋਂ ਦੇਸ਼ ਲਈ ਦਿੱਤੇ ਵੱਡੇਮੁੱਲ ਯੋਗਦਾਨ ਲਈ ਉਹਨਾਂ ਨੂੰ ਦੇਸ਼ ਦਾ ਇਹ ਸਰਵ ਉੱਚ ਸਨਮਾਨ ਦਿੱਤਾ ਜਾਵੇ।
ਆਪ ਵਲੋਂ ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨੇਗੀ
ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਕਾਫੀ ਦੇਰ ਪਹਿਲਾਂ ਹੀ ਮਿਲ ਜਾਣਾ ਚਾਹੀਦਾ ਸੀ ਪਰ ਹੁਣ ਸਮਾਂ ਆ ਗਿਆ ਹੈ ਕਿ ਬੀਤੇ ਸਮੇਂ ਵਿਚ ਹੋਈ ਗਲਤੀ ਨੂੰ ਸੁਧਾਰਿਆ ਜਾਵੇ।ਸ: ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਵੱਲੋਂ ਪੱਛਮੀ ਪੰਜਾਬ ਜਿਸ ਵਿਚ ਮੌਜੂਦਾ ਸਮੇਂ ਦਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵੀ ਸ਼ਾਮਲ ਸੀ, ਨੂੰ ਭਾਰਤ ਨਾਲ ਰੱਖਣ ਲਈ ਪਾਏ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਇਸਦੀ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਹ ਫੈਸਲਾਕੁੰਨ ਯੋਗਦਾਨ ਸੀ।
ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਮਿਲਿਆ ਪੁਲਿਸ ਨੂੰ ਦੋ ਦਿਨ ਰਿਮਾਂਡ
ਉਹਨਾਂ ਕਿਹਾ ਕਿ ਇਸ ਭੁਗੌਲਿਕ ਨਕਸ਼ੇ ਤੋਂ ਬਗੈਰ ਕਸ਼ਮੀਰ ਵੀ ਸ਼ਾਇਦ ਸਾਡੇ ਪੱਛਮੀ ਗੁਆਂਢੀਆਂ ਕੋਲ ਹੁੰਦਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕੋਈ ਭਾਰਤੀ ਜਿਸਨੂੰ ਸਚਮੁੱਲ ਭਾਰਤ ਰਤਨ ਦੇਣਾ ਬਣਦਾ ਹੈ ਤਾਂ ਉਹ ਮਾਸਟਰ ਤਾਰਾ ਸਿੰਘ ਜੀ ਹਨ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਤਿੰਨ ਪ੍ਰਮੁੱਖ ਸ਼ਖਸ਼ੀਅਤਾਂ ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਾ ਰਾਓ, ਚੌਧਰੀ ਚਰਨ ਸਿੰਘ ਅਤੇ ਡਾਕਟਰ ਸਵਾਮੀਨਾਥਨ ਨੂੰ ਭਾਰਤ ਰਤਨ ਅਵਾਰਡ ਦੇਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਮਾਸਟਰ ਤਾਰਾ ਸਿੰਘ ਨੂੰ ਵੀ ਇਹ ਸਨਮਾਨ ਦੇਣ ਦੀ ਮੰਗ ਰੱਖੀ ਗਈ ਹੈ।
Share the post "ਅਕਾਲੀ ਦਲ ਦੇ ਪ੍ਰਧਾਨ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਮੰਗ"