ਚੰਡੀਗੜ੍ਹ: ਵਿਧਾਨ ਸਭਾ ਸੈਸਨ ਦੇ ਦੌਰਾਨ ਆਮ ਆਦਮੀ ਪਾਰਟੀ ਤੇ ਕਾਂਗਰਸੀ ਲੀਡਰਾਂ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ, ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਅੱਜ ਦੀ ਇਸ ਕਾਰਵਾਈ ਨੂੰ ਲੈ ਕੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬੀਆਂ ਨੂੰ ਇਹ ਦਿਖਾਉਣ ਲਈ ਵਿਧਾਨ ਸਭਾ ਸੈਸ਼ਨ ਦਾ ਕੀਮਤੀ ਸਮਾਂ ਬਰਬਾਦ ਕਰ ਰਹੇ ਹਨ ਕਿ ਉਹ ਇੱਕ ਦੂਜੇ ਦਾ ਵਿਰੋਧ ਕਰਦੇ ਹਨ। ਪਰ ਅਸਲੀਅਤ ਇਹ ਹੈ ਕਿ ਉਹ ਇੱਕ ਹਨ। ਇਸ ਦੇ ਨਾਲ ਹੀ ਅਰਸ਼ਦੀਪ ਕਲੇਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਵੀ ਚੁੱਕੇ ਗਏ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਰਾਜਾ ਵੜਿੰਗ ਨੂੰ ਲੈ ਕੇ ਬੱਸ ਬਾਡੀ ਕੇਸ ਵਿੱਚ ਕਾਰਵਾਈ ਕਿਉਂ ਨਹੀਂ ਕਰ ਰਹੇ।