Amritsar News: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਬਣਾਈ ਗਈ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਹਾਲਾਂਕਿ ਇਸ ਕਮੇਟੀ ਦੇ ਵਿਚ ਹੁਣ ਸਿਰਫ਼ ਪੰਜ ਮੈਂਬਰ ਹੀ ਹਿੱਸਾ ਲੈਣਗੇ ਜਦਕਿ ਕਨਵੀਨਰ ਸਹਿਤ ਦੋ ਮੈਂਬਰ ਆਪਣਾ ਅਸਤੀਫ਼ਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜ ਚੁੱਕੇ ਹਨ, ਜਿੰਨ੍ਹਾਂ ਨੂੰ ਹਾਲੇ ਤੱਕ ਮੰਨਜੂਰ ਵੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਭਲਕੇ ਚੰਡੀਗੜ੍ਹ ’ਚ ਪੱਕੇ ਮੋਰਚੇ ਤੋਂ ਪਹਿਲਾਂ ਵੱਡੀ ਪੱਧਰ ’ਤੇ ਕਿਸਾਨਾਂ ਦੀ ਫ਼ੜੋ-ਫ਼ੜਾਈ
ਮਿਲੀ ਸੂਚਨਾ ਮੁਤਾਬਕ ਉਕਤ ਨਿਗਰਾਨ ਕਮੇਟੀ ਵੱਲੋਂ ਅੱਜ ਦੀ ਮੀਟਿੰਗ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਦੀ ਮੀਟਿੰਗ ਵਿਚ ਸ਼ੰਭਾਵਿਤ ਤੌਰ ’ਤੇ ਸ਼ਾਮਲ ਹੋਣ ਵਾਲਿਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰੀ, ਮਨਪ੍ਰੀਤ ਸਿੰਘ ਇਆਲੀ ਤੇ ਬੀਬੀ ਸਤਵੰਤ ਕੌਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ ਅਦਾਲਤੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ:ਮਨਜੀਤ ਸਿੰਘ ਬਰਾੜ
ਇੰਨ੍ਹਾਂ ਪੰਜ ਮੈਂਬਰਾਂ ਵੱਲੋਂ ਹੀ ਪਿਛਲੇ ਦਿਨੀਂ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਵਿਚ ਸਹਿਯੋਗ ਨਾ ਕਰਨ ਸਬੰਧੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਸੀ। ਜਿਸ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਕਮੇਟੀ ਨੂੰ ਆਪਣਾ ਕੰਮ ਸ਼ੁਰੂ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਹਾਲਾਂਕਿ ਉਨ੍ਹਾਂ ਵੱਲੋਂ ਇਸ ਕਮੇਟੀ ਦੇ ਕਨਵੀਨਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਸੀ ਅਤੇ ਨਾਂ ਹੀ ਕਿਰਪਾਲ ਸਿੰਘ ਬਡੂੰਗਰ ਦਾ ਅਸਤੀਫਾ ਸਵੀਕਾਰ ਕੀਤਾ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।