ਅਕਾਲੀ ਦਲ ਦੀ ਭਰਤੀ ਲਈ ਬਣੀ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ

Date:

spot_img

Amritsar News: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਬਣਾਈ ਗਈ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਹਾਲਾਂਕਿ ਇਸ ਕਮੇਟੀ ਦੇ ਵਿਚ ਹੁਣ ਸਿਰਫ਼ ਪੰਜ ਮੈਂਬਰ ਹੀ ਹਿੱਸਾ ਲੈਣਗੇ ਜਦਕਿ ਕਨਵੀਨਰ ਸਹਿਤ ਦੋ ਮੈਂਬਰ ਆਪਣਾ ਅਸਤੀਫ਼ਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜ ਚੁੱਕੇ ਹਨ, ਜਿੰਨ੍ਹਾਂ ਨੂੰ ਹਾਲੇ ਤੱਕ ਮੰਨਜੂਰ ਵੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਭਲਕੇ ਚੰਡੀਗੜ੍ਹ ’ਚ ਪੱਕੇ ਮੋਰਚੇ ਤੋਂ ਪਹਿਲਾਂ ਵੱਡੀ ਪੱਧਰ ’ਤੇ ਕਿਸਾਨਾਂ ਦੀ ਫ਼ੜੋ-ਫ਼ੜਾਈ

ਮਿਲੀ ਸੂਚਨਾ ਮੁਤਾਬਕ ਉਕਤ ਨਿਗਰਾਨ ਕਮੇਟੀ ਵੱਲੋਂ ਅੱਜ ਦੀ ਮੀਟਿੰਗ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਦੀ ਮੀਟਿੰਗ ਵਿਚ ਸ਼ੰਭਾਵਿਤ ਤੌਰ ’ਤੇ ਸ਼ਾਮਲ ਹੋਣ ਵਾਲਿਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰੀ, ਮਨਪ੍ਰੀਤ ਸਿੰਘ ਇਆਲੀ ਤੇ ਬੀਬੀ ਸਤਵੰਤ ਕੌਰ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ ਅਦਾਲਤੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ:ਮਨਜੀਤ ਸਿੰਘ ਬਰਾੜ

ਇੰਨ੍ਹਾਂ ਪੰਜ ਮੈਂਬਰਾਂ ਵੱਲੋਂ ਹੀ ਪਿਛਲੇ ਦਿਨੀਂ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਵਿਚ ਸਹਿਯੋਗ ਨਾ ਕਰਨ ਸਬੰਧੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਸੀ। ਜਿਸ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਕਮੇਟੀ ਨੂੰ ਆਪਣਾ ਕੰਮ ਸ਼ੁਰੂ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਹਾਲਾਂਕਿ ਉਨ੍ਹਾਂ ਵੱਲੋਂ ਇਸ ਕਮੇਟੀ ਦੇ ਕਨਵੀਨਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਸੀ ਅਤੇ ਨਾਂ ਹੀ ਕਿਰਪਾਲ ਸਿੰਘ ਬਡੂੰਗਰ ਦਾ ਅਸਤੀਫਾ ਸਵੀਕਾਰ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...