spot_img
spot_img

ਅਕਾਲੀ ਦਲ ਨੇ ਆਪ ਵਿਰੁੱਧ ਲਗਾਇਆ ਧਰਨਾ, ਕੀਤੀ ਕਾਰਵਾਈ ਦੀ ਮੰਗ

Date:

spot_img

Bathinda News: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਵਿਧਾਨ ਸਭਾ ਵਿੱਚ ਗੁਰੂਆਂ ਬਾਰੇ ਕਥਿਤ ਤੌਰ ‘ਤੇ ਭੱਦੀ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਜਿਲਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਸਪੀਕਰ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਵਾਇਰਲ ਮਾਮਲੇ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

ਜਿਲਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਜਿਲਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਓਐਸਡੀ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਮਿੰਨੀ ਸਕੱਤਰੇਤ ਨੇੜੇ ਡਾਕਟਰ ਭੀਮ ਰਾਓ ਅੰਬੇਦਕਰ ਪਾਰਕ ਵਿੱਚ ਇਕੱਠੇ ਹੋਏ। ਇਸ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੋਸ਼ ਲਗਾਇਆ ਕਿ ਆਪ ਆਗੂ ਸਾਜਿਸ਼ ਤਹਿਤ ਗੁਰੂਆਂ ਦਾ ਅਪਮਾਨ ਕਰ ਰਹੇ ਹਨ, ਇੱਕ ਪਾਸੇ ਗੁਰੂ ਤੇਗ ਬਹਾਦਰ ਜੀ ਦੇ ਸ਼ਹਾਦਤ ਨੂੰ ਨਮਨ ਹੋ ਕੇ ਚੱਲ ਰਹੀ ਵਿਚਾਰ ਚਰਚਾ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੈਨਾ ਵੱਲੋਂ ਭੱਦੀ ਸ਼ਬਦਾਵਲੀ ਬੋਲੀ ਗਈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਮੇਸ਼ਾ ਹੀ ਗੁਰੂ ਦੀ ਗੋਲਕ ਪ੍ਰਤੀ ਭੱਦੇ ਸ਼ਬਦ ਬੋਲੇ ਗਏ ਅਤੇ ਪਿਛਲੇ ਦਿਨੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ।

ਇਹ ਵੀ ਪੜ੍ਹੋ CM ਦੀ ਕੁਰਸੀ; ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਐਲਾਨ, ਦੇਖੋ ਵੀਡੀਓ

ਜਿਸ ਕਰਕੇ ਸਿੱਖ ਭਾਵਨਾਵਾਂ ਨੂੰ ਜਿੱਥੇ ਠੇਸ ਪਹੁੰਚ ਰਹੀ ਹੈ ਉੱਥੇ ਹੀ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵੀ ਵਿਗੜਦੀ ਹੋਈ ਨਜ਼ਰ ਆ ਰਹੀ ਹੈ ਪ੍ਰੰਤੂ ਸਰਕਾਰ ਅਤੇ ਆਪ ਆਗੂਆਂ ਦਾ ਇਸ ਪਾਸੇ ਕੋਈ ਧਿਆਨ ਨਹੀਂ। ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਚਿੰਤਾ ਜਾਹਰ ਕਰਦੇ ਹੋਏ ਕਿਹਾ ਕਿ ਹਰ ਪਾਸੇ ਲੁੱਟ ਖੋਹ, ਕਤਲ ਹੋ ਰਹੇ ਹਨ, ਗੈਂਗਸਟਰਾਂ ਦਾ ਬੋਲਬਾਲਾ ਵੱਧ ਰਿਹਾ ਹੈ, ਲੋਕ ਮੁਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਪਰ ਕਿਤੇ ਵੀ ਸਰਕਾਰ ਨਾਮ ਦੀ ਚੀਜ਼ ਦਿਖਾਈ ਨਹੀਂ ਦੇ ਰਹੀ। ਇਸ ਮੌਕੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਸੂਬੇ ਦੇ ਹੋਏ ਵਿਕਾਸ ਅਤੇ ਹਰ ਵਰਗ ਨੂੰ ਮਿਲਦੀਆਂ ਬੁਨਿਆਦੀ ਸਹੂਲਤਾਂ ਦੀ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਆਪਣੀ ਖਿਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਬਣਾਉਣ ਦੀ ਲੋੜ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਨੂੰ ਮੁੜ ਵਿਕਾਸ ਦੀ ਰਾਹ ਤੇ ਤੋਰਿਆ ਜਾ ਸਕੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ AAP ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਨੌਜਵਾਨ ‘ਆਪ’ ਵਿੱਚ ਸ਼ਾਮਲ

👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪਾਰਟੀ...

Bhagwant Mann government ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

👉ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ...

CM Bhagwant Singh Mann ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

👉ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ...