ਚੰਡੀਗੜ੍ਹ, 24 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਅੱਜ ਪੰਜਾਬ ਸਰਕਾਰ ਦੇ ਇੱਕ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਇਸਦੀ ਕੌਮੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਕਤ ਮੰਤਰੀ ਨੂੰ ਬਰਖਾਸਤ ਕਰਨ ਅਤੇ ਇੱਕ ਹੋਰ ਮੰਤਰੀ ਨੂੰ ਅਪਰਾਧਿਕ ਗਤੀਵਿਧੀਆਂ ਦੇ ਚੱਲਦੇ ਅਦਾਲਤ ਵਿਚੋਂ ਮਿਲੀ ਸਜ਼ਾ ਦੇ ਕਾਰਨ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਦੀ ਅਗਵਾਈ ਵਾਲੇ ਵਫਦ ਨੇ ਰਾਜਪਾਲ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਉਕਤ ਮੰਤਰੀ ਦੀ ਮੱਦਦ ਕਰ ਰਹੇ ਹਨ ਤੇ ਜਿਸਦੇ ਚੱਲਦੇ ਕੇਸ ਵਿਚ ਨਿਆਂ ਦੀ ਉਹਨਾਂ ਤੋਂ ਆਸ ਨਹੀਂ ਕੀਤੀ ਜਾ ਸਕਦੀ।
52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਕਾਰਨ ਕੰਡਕਟਰਾਂ ਤੇ ਸਵਾਰੀਆਂ ਵਿਚਕਾਰ ਤਤਕਰਾਰਬਾਜ਼ੀ ਵਧੀ
ਵਫਦ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪੀੜਤ ਨੂੰ ਡਰਾਇਆ ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ। ਵਫਦ ਨੇ ਕਿਹਾ ਕਿ ਨਿਰਪੱਖ ਜਾਂਚ ਦੇ ਨਾਲ ਮੰਤਰੀ ਦੀ ਬਰਖ਼ਾਸਤਗੀ ਹੀ ਮਾਮਲੇ ਦਾ ਸੱਚ ਸਾਹਮਣੇ ਲਿਆਉਣ ਦਾ ਸਬੱਬ ਬਣ ਸਕਦੀ ਹੈ।ਅਕਾਲੀ ਆਗੂਆਂ ਨੇ ਰਾਜਪਾਲ ਨੂੰ ਇਹ ਦੱਸਿਆ ਕਿ ਕਿਸ ਤਰੀਕੇ ਪੁਲਿਸ ਨੇ ਹਾਲ ਹੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਾਬਕਾ ਵਿਧਾਇਕ ਨੂੰ ਕੈਨੇਡਾ ਵਿਚ ਕਲੀਨ ਚਿੱਟ ਦਿੱਤੀ ਹੈ ਤਾਂ ਜੋ ਉਸਨੂੰ ਡਿਪੋਰਟ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਇਸ ਕੇਸ ਵਿਚ ਵੀ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਕਲੀਅਰੰਸ ਸਰਟੀਫਿਕੇਟ ਜਾਰੀ ਕਰਨ ਵਾਲਿਆਂ ਵਿਰੁਧ ਵੀ ਕਾਰਵਾਈ ਕੀਤੀ ਜਾਵੇ ਅਤੇ ਕਲੀਅੰਰਸ ਸਰਟੀਫਿਕੇਟ ਵਾਪਸ ਲਿਆ ਜਾਵੇ।
ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਆਦੇਸ਼
ਉਨ੍ਹਾਂ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਤਿਰੰਗਾ ਲਹਿਰਾਉਣ ਤੋਂ ਰੋਕਣ। ਬਾਅਦ ਵਿਚ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਜੀਠੀਆ ਨੇ ਉਕਤ ਮੰਤਰੀ ਦੀ ਗੱਲ ਕਰਦਿਆਂ ਦੱਸਿਆ ਕਿ ਉਹਨਾਂ ਨੇ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਨੂੰ ਦੱਸਿਆ ਸੀ ਕਿ ਉਹਨਾਂ ਕੋਲ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੈ ਜੋ ਉਹ ਉਹਨਾਂ ਨੂੰ ਸੌਂਪਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਮਗਰੋਂ ਬਜਾਏ ਬਲਕਾਰ ਸਿੰਘ ਖਿਲਾਫ ਕਾਰਵਾਈ ਕਰਨ ਦੇ ਉਹਨਾਂ ਖਿਲਾਫ ਬਦਲਾਖੋਰੀ ਦੀ ਕਾਰਵਾਈ ਸ਼ੁਰੂ ਹੋ ਗਈ ਤੇ ਜਦੋਂ ਇਸ ਵਿਚ ਵੀ ਉਹ ਸਫਲ ਨਾ ਹੋਏ ਤਾਂ ਉਹਨਾਂ ਨੂੰ ਆਖਿਆ ਗਿਆ ਕਿ ਮੁਲਜ਼ਮ ਆਪਣੇ ਗੁਨਾਹ ਲਈ ਮੁਆਫੀ ਮੰਗ ਲਵੇਗਾ।