Sunday, November 9, 2025
spot_img

ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਨੂੰ ਥਾਂ ਅਲਾਟ ਕਰਨ ਦੇ ਕੇਂਦਰ ਦੇ ਫੈਸਲੇ ਦਾ ਗੰਭੀਰ ਨੋਟਿਸ ਲਿਆ

Date:

spot_img

ਕਾਰਵਾਈ ਗੈਰ ਕਾਨੂੰਨੀ, ਗੈਰ ਸੰਵਿਧਾਨਕ ਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 14 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਥਾਂ ਅਲਾਟ ਕਰਨ ਦੀਆਂ ਹਾਲੀਆ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਘਟਨਾਕ੍ਰਮ ’ਤੇ ਹੈਰਾਨੀ ਪ੍ਰਗਟ ਕਰਦਿਆਂ ਇਸਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਗੈਰ ਕਾਨੂੰਨੀ, ਗੈਰ ਸੰਵਿਧਾਨਕ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹੇ ਮਾੜੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗਾ।

ਇਹ ਵੀ ਪੜ੍ਹੋ ਵੱਡੀ ਖ਼ਬਰ: ਕਨਾਲ ਜਮੀਨ ਪਿੱਛੇ ਭਤੀਜ਼ੇ ਦੇ ਕਤਲ ਦੇ ਦੋਸ਼ ’ਚ Bathinda Police ਵੱਲੋਂ Ex SHO ਗ੍ਰਿਫਤਾਰ

ਡਾ. ਦਲਜੀਤ ਸਿੰਘ ਚੀਮਾ ਨੇ ਮੁੜ ਦੁਹਰਾਇਆ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਇਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੰਜਾਬ ਦੇ ਲੋਕਾਂ ਨਾਲ ਇਕ ਹੋਰ ਧੋਖੇ ਵਜੋਂ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਕੇਂਦਰ ਸਰਕਾਰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਪੰਜਾਬ ਨੂੰ ਕਦੇ ਵੀ ਇਸਦੀ ਰਾਜਧਾਨੀ ਨਹੀਂ ਮਿਲੇਗੀ।ਡਾ. ਚੀਮਾ ਨੇ ਇਸ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਚੁੱਪੀ ਦੀ ਵੀ ਨਿਖੇਧੀ ਕੀਤੀ ਅਤੇ ਇਸਨੂੰ ਪੰਜਾਬ ਖਿਲਾਫ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।

ਇਹ ਵੀ ਪੜ੍ਹੋ ਕੁੱਲੜ ਪੀਜ਼ਾ ਵਾਲੇ ਵਿਵਾਦਤ ਜੋੜੇ ਨੂੰ ਮਿਲੀ ਪੰਜਾਬ ਪੁਲਿਸ ਦੀ ਸੁਰੱਖਿਆ

ਉਹਨਾਂ ਕਿਹਾ ਕਿ ਆਪ ਸਰਕਾਰ ’ਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦਬਾਅ ਹੈ ਜਿਸ ਕਾਰਣ ਨਾ ਤਾਂ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੁੱਦੇ ’ਤੇ ਬੋਲ ਰਹੀ ਹੈ ਤੇ ਨਾ ਹੀ ਹੁਣ ਉਸਨੇ ਹਰਿਆਣਾ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ’ਤੇ ਮੂੰਹ ਖੋਲਿ੍ਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਭਾਜਪਾ ਨਾਲ ਰਲੀ ਹੋਈ ਹੈ।ਉਹਨਾਂ ਕਿਹਾ ਕਿ ਆਪ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਤੇ ਸਟੈਂਡ ਸਪਸ਼ਟ ਕਰਨ ਅਤੇ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਰਾਜਧਾਨੀ ਬਚਾਉਣ ਲਈ ਸਭ ਨੂੰ ਇਕਜੁੱਟ ਹੋ ਜਾਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

Ludhiana News: ਹੁਣ ਸ਼ਹਿਰ ਦੇ ਖੁੱਲੇ ਥਾਵਾਂ 'ਤੇ ਕੂੜਾ-ਕਰਕਟ...

ਡ੍ਰੇਨਾਂ ਦੀ ਮੁਰੰਮਤ ਕੰਮ ਸਮੇਂ ‘ਤੇ ਤੇ ਗੁਣਵੱਤਾਪੂਰਣ ਢੰਗ ਨਾਲ ਪੂਰੇ ਕੀਤੇ ਜਾਣਗੇ :ਮੰਤਰੀ ਸ਼ਰੂਤੀ ਚੌਧਰੀ

Haryana News:ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ...

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

👉ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਬਣੇਗੀ ਸ਼੍ਰੀ ਗੁਰੂ ਤੇਗ...