👉ਪੰਥਕ ਧਿਰਾਂ ਲਈ ਅੱਜ ਵੀ ਦਰਵਾਜ਼ੇ ਖੁੱਲੇ: ਮਨਪ੍ਰੀਤ ਸਿੰਘ ਇਆਲੀ
Punjab News: ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਪੁਨਰ ਸੁਰਜੀਤੀ ਦੇ ਆਗੂਆਂ ਵੱਲੋਂ ਹਰ ਰੋਜ਼ ਭਾਜਪਾ ਨਾਲ ਚੋਣ ਗਠਜੋੜ ਦੇ ਬਿਆਨ ਆ ਰਹੇ ਹਨ, ਉਥੇ ਦੂਜੇ ਪਾਸੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਪੱਸ਼ਟ ਤੌਰ ‘ਤੇ ਇੰਨਕਾਰ ਕੀਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਜਾਂ ਦਿੱਲੀ ਤੋਂ ਚੱਲਣ ਵਾਲੀ ਕਿਸੇ ਹੋਰ ਪਾਰਟੀ ਨਾਲ ਗਠਜੋੜ ਨਹੀਂ ਕਰਨਗੇ।
ਇਹ ਵੀ ਪੜ੍ਹੋ 👉Zira ਦਾ ਉੱਘਾ ਸਮਾਜ ਸੇਵੀ ਗੁਰਪ੍ਰੀਤ ਸੇਖੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ AAP ‘ਚ ਸ਼ਾਮਲ
ਇਹ ਦਾਅਵਾ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਵੱਲੋਂ ਐਤਵਾਰ ਨੁੰ ਮੀਡੀਆ ਨਾਲ ਗੱਲਬਾਤ ਕਰਦਿਆ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ, ‘‘ਪੰਥਕ ਧਿਰਾਂ ਲਈ ਅੱਜ ਵੀ ਚੋਣ ਗਠਜੋੜ ਲਈ ਦਰਵਾਜੇ ਖੁੱਲੇ ਹਨ ਪ੍ਰੰਤੂ ਅਕਾਲੀ ਦਲ (ਵਾਰਿਸ ਪੰਜਾਬ ਦੇ) ਭਾਜਪਾ ਜਾਂ ਹੋਰਨਾਂ ਗੈਰ-ਪੰਥਕ ਧਿਰਾਂ ਨਾਲ ਕੋਈ ਚੋਣ ਸਮਝੋਤਾ ਨਹੀਂ ਕਰਨਗੇ। ਦਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ‘ਤੇ ਚੁਣੇ ਗਏ ਮਨਪ੍ਰੀਤ ਸਿੰਘ ਇਆਲੀ ਨੇ ਕੁੱਝ ਸਮਾਂ ਪਹਿਲਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸਮੂਲੀਅਤ ਕਰ ਲਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




