Amritsar News: ਅਕਾਲੀ ਦਲ (ਵਾਰਸ ਪੰਜਾਬ ਦੇ) ਦੀ ਹਾਈ ਕਮਾਂਡ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਜਿਲਾ ਪ੍ਰਧਾਨਾਂ ਦੇ ਮੌਜੂਦਾ ਢਾਂਚੇ ਨੂੰ ਭੰਗ ਕਰ ਦਿੱਤਾ ਹੈ।ਇਸ ਸਬੰਧੀ ਇੱਕ ਬਿਆਨ ਜਾਰੀ ਕਰਕੇ ਸਮੂਹ “ਅਕਾਲੀ ਦਲ ਵਾਰਿਸ ਪੰਜਾਬ ਦੇ” ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਰਾਂ ਨੂੰ ਸੂਚਿਤ ਕੀਤਾ ਗਿਆ ਹੈ। ਜਿਸ ਵਿਚ ਸਪੱਸ਼ਟ ਕੀਤਾ ਗਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਵਾਪਰਿਆ ਭਿਆਨਕ ਹਾ*ਦ*ਸਾ, ਚਾਰ ਦੀ ਮੌ+ਤ
ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸਬੰਧੀ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਲਦ ਹੀ ਲਿਆ ਜਾਵੇਗਾ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੇ ਇਸ ਫ਼ੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




