ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਬਿਕਰਮ ਮਜੀਠਿਆ ਖਿਲਾਫ਼ ਉਮੀਦਵਾਰ ਮੈਦਾਨ ‘ਚ ਉਤਾਰਿਆ

Date:

spot_img

Amritsar News: Akali Dal (waris Punjab De); ਸਾਲ 2024 ਦੀਆਂ ਲੋਕ ਸਭਾ ਚੋਣਾਂ ‘ਚ 2 ਅਜ਼ਾਦ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਸਿਆਸੀ ਜਮਾਤ ਵਜੋਂ ਹੋਂਦ ‘ਚ ਆਏ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਹੁਣ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਤੇਜ਼ੀ ਨਾਲ ਸਿਆਸੀ ਸਰਗਰਮੀਆਂ ਵਿੱਢ ਦਿੱਤੀਆਂ ਹਨ। ਪਿਛਲੇ ਦਿਨੀਂ ਬੱਸੀ ਪਠਾਣਾਂ ਹਲਕੇ ਤੋਂ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰਕੇ ਸਿਆਸੀ ਪਹਿਲਕਦਮੀ ਕਰਨ ਵਾਲੇ ਇਸ ‘ਦਲ’ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਬਿਕਰਮ ਸਿੰਘ ਮਜੀਠਿਆ ਵਿਰੁਧ ਵੀ ਆਪਣਾ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤਾ ਹੈ।

ਇਹ ਵੀ ਪੜ੍ਹੋ 👉AAP ਵੱਲੋਂ ਜਥੇਬੰਦਕ ਢਾਂਚੇ ਵਿਚ ਵੱਡਾ ਫ਼ੇਰਬਦਲ; ਸਪੋਕਸਪਰਸਨਾਂ ਤੋਂ ਇਲਾਵਾ ਨਵੇਂ ਹਲਕਾ ਇੰਚਾਰਜ਼ਾਂ ਦਾ ਐਲਾਨ

ਹਲਕਾ ਮਜੀਠਾ ਤੋਂ ਭਾਈ ਪਪਲਪ੍ਰੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਹੜੇ ਪਹਿਲਾਂ ਐਨਐਸਏ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨਾਲ ਆਸਾਮ ਦੀ ਡਿੱਬਰੂਗੜ੍ਹ ਤੇ ਹੁਣ ਅਜਨਾਲਾ ਥਾਣੇ ਉੱਪਰ ਹੋਏ ਕਥਿਤ ਹਮਲੇ ਦੇ ਮਾਮਲੇ ਵਿਚ ਆਪਣੇ ਸਾਥੀਆਂ ਨਾਲ ਪੰਜਾਬ ਦੀ ਜੇਲ੍ਹ ਵਿਚ ਬੰਦ ਹਨ। ਪਾਰਟੀ ਵੱਲੋਂ ਕੀਤੇ ਐਲਾਨ ਮੁਤਾਬਕ ਮਜੀਠਾ ਹਲਕੇ ਤੋਂ ਭਾਈ ਪਪਲਪ੍ਰੀਤ ਸਿੰਘ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।

ਇਹ ਵੀ ਪੜ੍ਹੋ 👉2027 ਦੀਆਂ ਵਿਧਾਨ ਸਭਾ ਚੋਣਾਂ;ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਚੋਣ ਮੈਨੀਫ਼ੇਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਦਸਣਾ ਬਣਦਾ ਹੈ ਕਿ ਪੇਂਡੂ ਤੇ ਪੰਥਕ ਹਲਕਿਆਂ ਵਿੱਚ ਤੇਜ਼ੀ ਨਾਲ ਪਕੜ ਬਣਾ ਰਹੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਹਾਲੇ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਚਰਚਾ ਮੁਤਾਬਕ ਉਹ ਵੀ ਪੰਜਾਬ ਵਿਧਾਨ ਸਭਾ ਦੀ ਚੋਣ ਲੜਣਗੇ ਤੇ ਉਨ੍ਹਾਂ ਦੇ ਹਲਕੇ ਬਾਰੇ ਜਲਦੀ ਹੀ ਫੈਸਲਾ ਲਿਆ ਜਾਵੇਗਾ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਅਲੱਗ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਬਣਾਉਣ ਵਾਲੇ ਆਗੂਆਂ ਵਿਚੋਂ ਕਈ ਸਾਰੇ ਵੱਡੇ ਆਗੂ ਵੀ ਅਕਾਲੀ ਦਲ (ਵਾਰਸ ਪੰਜਾਬ ਦੇ) ਵਿਚ ਸ਼ਾਮਲ ਹੋ ਚੁੱਕੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...

ਜ਼ਮੀਨ ਖਰੀਦਣ ਤੋਂ ਪਹਿਲਾਂ ਸਾਵਧਾਨ! ਜਾਅਲੀ ਰਜਿਸਟਰੀ ਨੇ ਕਈਆਂ ਨੂੰ ਫਸਾਇਆ

ਸੋਚੋ… ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਬਚਤ ਲਗਾ ਕੇ...

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...