ਯਾਤਰਾ ਤਿੰਨ ਪੜਾਵਾਂ ਵਿਚ ਹੋਵੇਗੀ ਜਿਸਦਾ ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤੇ ਤੀਜਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ
Chandigarh News: ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ 10 ਨਵੰਬਰ ਨੂੰ ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਜੋ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ।ਇਹ ਯਾਤਰਾ ਜਿਸਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ, ਤਿੰਨ ਪੜਾਵਾਂ ਵਿਚ ਮੁਕੰਮਲ ਹੋਵੇਗੀ ਤੇ ਪਹਿਲਾ ਪੜਾਅ 10 ਨਵੰਬਰ ਤੋਂ 22 ਨਵੰਬਰ ਤੱਕ ਹੋਵੇਗਾ।ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਤੀਜਾ ਪੜਾਅ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ।ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ, ਪਛੜੀਆਂ ਸ਼੍ਰੇਣੀਆਂ ਵਿੰਗ ਅਤੇ ਯੂਥ ਅਕਾਲੀ ਦਲ ਵਿੰਗ ਦੀਆਂ ਲੜੀਵਾਰ ਮੀਟਿੰਗਾਂ ਜਿਹਨਾਂ ਦੀ ਪ੍ਰਧਾਨਗੀ ਸ: ਬਾਦਲ ਨੇ ਕੀਤੀ, ਦੇ ਖ਼ਤਮ ਹੋਣ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣ ਵਾਲੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸਦਾ ਮਕਸਦ ਪਾਰਟੀ ਸੰਗਠਨ ਵਿਚ ਸੁਧਾਰ ਕਰਨਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਵਿੰਗਾਂ ਤੋਂ ਮਿਲੀ ਫੀਡਬੈਕ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ 24 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰੀ ਜਾਵੇਗੀ ਅਤੇ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਮਰਦੀਪ ਗਰੇਵਾਲ ਦੀ ਗ੍ਰਿਫਤਾਰੀ ਨਾਲ ਮੁੱਖ ਮੰਤਰੀ ਰਿਹਾਇਸ਼ ’ਤੇ ਹੋ ਰਿਹਾ ਭ੍ਰਿਸ਼ਟਾਚਾਰ ਲੋਕਾਂ ਅੱਗੇ ਬੇਨਕਾਬ ਹੋਵੇਗਾ। ਉਹਨਾਂ ਕਿਹਾ ਕਿ ਭਾਵੇਂ ਭਗਵੰਤ ਮਾਨ ਹੋਵੇ ਜਾਂ ਉਸਦਾ ਆਕਾ ਅਰਵਿੰਦ ਕੇਜਰੀਵਾਲ ਕੇਂਦਰੀ ਏਜੰਸੀਆਂ ਸਭ ’ਤੇ ਸ਼ਿਕੰਜਾ ਕੱਸ ਰਹੀਆਂ ਹਨ। ਇਹਨਾਂ ਸਾਰਿਆਂ ਦੇ ਖਿਲਾਫ ਪਰਚੇ ਹੋਣਗੇ ਤੇ ਇਹ ਭ੍ਰਿਸ਼ਟਾਚਾਰ ਦੇ ਨਤੀਜੇ ਭੁਗਤਣਗੇ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਬਜਾਏ ਨਸ਼ੇ ਖ਼ਤਮ ਕਰਨ ਦੇ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ ਵਜੋਂ ਨਸ਼ਾ ਵਿਰੋਧੀ ਕਾਰਕੁੰਨਾਂ ਅਤੇ ਇਹਨਾਂ ਨੂੰ ਬੇਨਕਾਬ ਕਰਨ ਵਾਲਿਆਂ ਦੇ ਕਤਲ ਹੋ ਰਹੇ ਹਨ।
ਇਹ ਵੀ ਪੜ੍ਹੋ 👉ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ
ਉਹਨਾਂ ਨੇ ਮੁੱਖ ਮੰਤਰੀ ਵੱਲੋਂ ਪੈਰਿਸ ਜਾਣ ਵਾਲੇ ਦਰ-ਦਰ ਦੀਆਂ ਠੋਕਰਾਂ ਖਾਣ ਦੀ ਨਿਖੇਧੀ ਕੀਤੀ ਜਦੋਂ ਪੰਜਾਬ ਸੜ ਰਿਹਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਪੰਜਾਬੀਆਂ ਨੂੰ ਦੱਸੇ ਕਿ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਉਹ ਸੂਬੇ ਵਿਚ ਕੋਈ ਵਿਦੇਸ਼ੀ ਨਿਵੇਸ਼ ਕਿਉਂ ਨਹੀਂ ਲਿਆ ਸਕੇ।ਮੀਟਿੰਗ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਾ ਮਤਾ ਵੀ ਪਾਸ ਕੀਤਾ ਗਿਆ ਤੇ ਸੰਕਲਪ ਲਿਆ ਗਿਆ ਕਿ ਅਕਾਲੀ ਦਲ ਪੀੜਤ ਪਰਿਵਾਰ ਲਈ ਨਿਆਂ ਹਾਸਲ ਕਰਨ ਵਾਸਤੇ ਕੋਈ ਕਸਰ ਨਹੀਂ ਛੱਡੇਗਾ। ਮੀਟਿੰਗ ਵਿਚ ਐਸ ਸੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਬੀ ਸੀ ਵਿੰਗ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



