ਚੰਡੀਗੜ੍ਹ, 22 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਤਿਆਰ ਹੋ ਰਹੀ ਵੋਟਰ ਸੂਚੀ ’ਚ ਵੱਡੇ ਪੱਧਰ ’ਤੇ ਗੜਬੜੀਆਂ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਵੋਟਾਂ ਬਣਾਉਣ ਵਾਸਤੇ ਹੋਰ ਸਮਾਂ ਵਧਾਉਣ ਦੀ ਮੰਗ ਕਰਨ ਦਾ ਫੈਸਲ ਲਿਆ ਹੈ। ਇਸ ਸਬੰਧ ਵਿਚ ਅੱਜ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੈਂਬਰਾਂ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ।ਮੀਟਿੰਗ ਵਿਚ ਦੋਸ਼ ਲਗਾਇਆ ਕਿ ਵੋਟਰ ਲਿਸਟਾਂ ਵਿਚ ਗੈਰ ਸਿੱਖ ਭਰੇ ਪਏ ਹਨ ਤੇ ਵਿਧਾਨ ਸਭਾ ਹਲਕਿਆਂ ਦੀ ਵੋਟਰ ਲਿਸਟਾਂ ਵਿਚੋਂ ਨਾਂ ਚੁੱਕ ਕੇ ਇਹਨਾਂ ਵਿਚ ਸ਼ਾਮਲ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, SHO ਫਰਾਰ
ਬਾਅਦ ਵਿਚ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦਾ ਵਫਦ ਭਲਕੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਸੁਰਿੰਦਰ ਸਿੰਘ ਸਾਰੋਂ ਨਾਲ ਮੁਲਾਕਾਤ ਕਰੇਗਾ ਅਤੇ ਉਹਨਾਂ ਨੂੰ ਸ਼ਿਕਾਇਤਾਂ ਦੇ ਨਾਲ-ਨਾਲ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਤੋਂ ਜਾਣੂ ਕਰਵਾਏਗਾ। ਉਹਨਾਂ ਦੋਸ਼ ਲਗਾਇਆ ਕਿ ਆਪ ਸਰਕਾਰ ਵੋਟਾਂ ਨੂੰ ਪ੍ਰਭਾਵਤ ਕਰਨ ਵਾਸਤੇ ਅਯੋਗ ਵੋਟਰਾਂ ਦੀ ਰਜਿਸਟਰੇਸ਼ਨ ਸਮੇਤ ਹਰ ਹਰਬਾ ਵਰਤ ਰਹੀ ਹੈ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਵਫਦ ਮੁੱਖ ਕਮਿਸ਼ਨਰ ਨੂੰ ਇਹ ਵੀ ਕਹੇਗਾ ਕਿ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਪੜਤਾਲ ਜ਼ਰੂਰੀ ਹੈ।
ਇਹ ਵੀ ਪੜ੍ਹੋ ਰੋਡਵੇਜ਼ Bus ਦਾ ਕਹਿਰ, ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌਤ 2 ਦੀ ਹਾਲਤ ਨਾਜ਼ੁਕ
ਉਹਨਾਂ ਕਿਹਾ ਕਿ ਅਸੀਂ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਵੀ ਕਰਾਂਗੇ ਕਿਉਂਕਿ ਵੱਡੀ ਗਿਣਤੀ ਵਿਚ ਯੋਗ ਵੋਟਰ ਹਾਲੇ ਸੂਚੀਆਂ ਵਿਚ ਸ਼ਾਮਲ ਕਰਨੇ ਬਾਕੀ ਹਨ। ਉਹਨਾਂ ਕਿਹਾ ਕਿ ਵਫਦ ਗੁਰਦੁਆਰਾ ਚੋਣਾਂ ਦੇ ਦਫਤਰ ਵਿਚ ਅਯੋਗ ਵੋਟਰਾਂ ਦੀ ਵੱਡੇ ਪੱਧਰ ’ਤੇ ਰਜਿਸਟਰੇਸ਼ਨ ਦੇ ਸਬੂਤ ਵੀ ਸੌਂਪੇਗਾ ਅਤੇ ਪਾਰਟੀ ਦੇ ਆਗੂ ਆਪੋ ਆਪਣੇ ਇਲਾਕੇ ਵਿਚ ਸਬ ਡਵੀਜ਼ਨਲ ਮੈਜਿਸਟਰੇਟ (ਐਸ ਡੀ ਐਮ) ਕੋਲ ਪਹੁੰਚ ਕਰ ਕੇ ਅਯੋਗ ਵੋਟਰਾਂ ਦੀਆਂ ਵੋਟਾਂ ਕੱਟੇ ਜਾਣ ਦੀ ਮੰਗ ਕਰਨਗੇ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਬਹੁ ਗਿਣਤੀ ਮੈਂਬਰ ਸ਼ਾਮਲ ਹੋਏ ਜਿਹਨਾਂ ਨੇ ਪੰਥ ਵਿਰੋਧੀ ਤਾਕਤਾਂ ਨੂੰ ਸ਼੍ਰੋਮਣੀ ਕਮੇਟੀ ਵਿਚੋਂ ਬਾਹਰ ਰੱਖਣ ਅਤੇ ਆਉਂਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਦਾ ਪ੍ਰਣ ਲਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਸਮਾਂ ਵਧਾਉਣ ਦੀ ਕਰੇਗਾ ਮੰਗ"