ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ,ਵਰਕਿੰਗ ਕਮੇਟੀ ਨੇ ਡੈਲੀਗੇਟ ਇਜਲਾਸ ਸੱਦਿਆ

0
169
+1

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਹੁਣ 12 ਅਪ੍ਰੈਲ ਵਾਲੇ ਦਿਨ ਨਵਾਂ ਪ੍ਰਧਾਨ ਮਿਲੇਗਾ। ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪਾਰਟੀ ਆਗੂਆਂ ਨੇ ਦਸਿਆ ਕਿ ਇਸਤੋਂ ਪਹਿਲਾਂ 14 ਦਸੰਬਰ 2019 ਨੂੰ ਅਕਾਲੀ ਦਲ ਦਾ ਆਖ਼ਰੀ ਡੈਲੀਗੇਟ ਇਜਲਾਜ਼ ਹੋਇਆ ਸੀ, ਜਿਸਦੀ ਅੱਜ ਆਖ਼ਰੀ ਮੀਟਿੰਗ ਸੀ।

ਇਹ ਵੀ ਪੜ੍ਹੋ  Big News; ‘ਚਿੱਟੇ’ ਨਾਲ ਫ਼ੜੀ ਗਈ ਪੁਲਿਸ ਵਾਲੀ (Insta queen) ਬੀਬੀ ਭੇਜੀ ਜੇਲ੍ਹ !, ਨਿਕਲੀ ਕਰੋੜਾਂ ਦੀ ਮਾਲਕ

ਮੀਟਿੰਗ ਵਿਚ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਤੋਂ ਇਲਾਵਾ ਵਿਸ਼ੇਸ ਤੌਰ ’ਤੇ ਐਮ.ਪੀ ਹਰਸਿਮਰਤ ਕੌਰ ਬਾਦਲ ਵੀ ਪੁੱਜੇ ਹੋਏ ਸਨ। ਇਸ ਮੌਕੇ ਪਾਰਟੀ ਦੇ ਬੁਲਾਰੇ ਨੇ ਦਸਿਆ ਕਿ 12 ਅਪ੍ਰੈਲ ਨੂੰ 11 ਵਜੇਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪਾਰਟੀ ਦਾ ਡੈਲੀਗੇਟ ਇਜਲਾਸ ਹੋਵੇਗਾ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਦਾ ਫੈਸਲਾ ਲਿਆ ਜਾਵੇਗਾ। ਇਸਤੋਂ ਇਲਾਵਾ ਨਵੇਂ ਪ੍ਰਧਾਨ ਦੀ ਅਗਵਾਈ ਹੇਠ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕਰਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here