13 ਅਪ੍ਰੈਲ ਨੂੰ ਵਿਸਾਖੀ ਮੌਕੇ ਕਾਨਫਰੰਸ ਦੇ ਰੂਪ ਵਿਚ ਵੱਡਾ ਇਕੱਠ ਕਰੇਗਾ ਅਕਾਲੀ ਦਲ: ਸੁਖਬੀਰ ਬਾਦਲ

0
75
+1

Bathinda News: ਸ਼ਰੋਮਣੀ ਅਕਾਲੀ ਦਲ ਜਿਲ੍ਹਾ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਅਕਾਲੀ ਦਲ ਦੇ ਦਫ਼ਤਰ ਵਿੱਖੇ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਰਾਜਨੀਤਿਕ ਅਤੇ ਧਾਰਮਿਕ ਤੌਰ ’ਤੇ ਭੰਬਲਭੂਸਾ ਪੈਦਾ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਅਤੇ ਅਕਾਲੀ ਵਰਕਰਾਂ ਨੂੰ ਸੁੱਚੇਤ ਕਰਦਿਆਂ ਕਿਹਾ ਕਿ ਅਗਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਉਣ ਵਾਲੇ ਸਮੇਂ ਚ ਅਕਾਲੀ ਦਲ ਨੂੰ ਤਕੜਾ ਕਰਨਾ ਪਵੇਗਾ ਤਾਂ ਕੇ ਪੰਜਾਬ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ  ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ,ਵਰਕਿੰਗ ਕਮੇਟੀ ਨੇ ਡੈਲੀਗੇਟ ਇਜਲਾਸ ਸੱਦਿਆ

ਉਹਨਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕੇ 13 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਵੱਲੋਂ ਕੀਤੀ ਜਾ ਰਹੀ ਭਾਰੀ ਅਕਾਲੀ ਕਾਨਫਰੰਸ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਇਕਬਾਲ ਸਿੰਘ ਬਬਲੀ ਢਿੱਲੋਂ , ਜਗਸੀਰ ਸਿੰਘ ਜੱਗਾ ਕਲਿਆਣ, ਚਮਕੌਰ ਸਿੰਘ ਮਾਨ, ਹਰਿੰਦਰ ਸਿੰਘ ਹਿੰਦਾ, ਰਵੀਪ੍ਰੀਤ ਸਿੰਘ ਸਿੱਧੂ, ਡਾਕਟਰ ਮਾਨ ਸਿੰਘ ਗੁਰੂ, ਓ ਐਸ ਡੀ ਗੁਰਚਰਨ ਸਿੰਘ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਨਿਰਮਲ ਸਿੰਘ ਸੰਧੂ, ਰਾਜਵਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਚਹਿਲ, ਗੁਰਲਾਭ ਸਿੰਘ ਢੇਲਵਾਂ, ਤੇਜਾ ਸਿੰਘ ਗਹਿਰੀ ਭਾਗੀ, ਮਨਮੋਹਨ ਕੁੱਕੂ, ਦਰਸ਼ਨ ਰੋਮਾਣਾ, ਸੁਖਦੇਵ ਸਿੰਘ ਗੁਰਥੜੀ ਆਦਿ ਸਹਿਤ ਵੱਡੀ ਗਿਣਤੀ ਵਿੱਚ ਅਕਾਲੀ ਲੀਡਰ ਅਤੇ ਵਰਕਰ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here