WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਦਲ ਆਪ ਸਰਕਾਰ ਵਿਰੁਧ ਦੇਵੇਗਾ ਜ਼ਿਲ੍ਹਾ ਪੱਧਰੀ ਧਰਨੇ:ਭੂੰਦੜ

ਚੰਡੀਗੜ੍ਹ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨੇ 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਣਗੇ ਜਿਸ ਮਗਰੋਂ 11 ਨੂੰ ਫਿਰੋਜ਼ਪੁਰ, 12 ਨੂੰ ਫਾਜ਼ਿਲਕਾ, 13 ਨੂੰ ਮੋਗਾ, 16 ਨੂੰ ਸ੍ਰੀ ਮੁਕਤਸਰ ਸਾਹਿਬ, 17 ਨੂੰ ਬਠਿੰਡਾ, 18 ਨੂੰ ਮਾਨਸਾ, 20 ਨੂੰ ਬਰਨਾਲਾ ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ।

ਪੰਜਾਬੀ ਗਾਇਕ ਕਰਨ ਔਜਲਾ ‘ਤੇ ਚੱਲਦੇ ਸ਼ੋਅ ਦੌਰਾਨ ਸੁੱਟੀ ਜੁੱਤੀ

ਉਹਨਾਂ ਕਿਹਾ ਕਿ ਪਾਰਟੀ ਦੱਸੇਗੀ ਕਿ ਕਿਵੇਂ ਸਰਕਾਰ ਨੇ ਬਿਜਲੀ ਸਬਸਿਡੀ ਵਾਪਸ ਲੈ ਕੇ, ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ, ਬੱਸ ਕਿਰਾਏ 23 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ ਤੇ ਵਾਹਨਾਂ ’ਤੇ ਟੈਕਸ ਤੇ ਜ਼ਮੀਨ ਦੀਆਂ ਰਜਿਸਟਰੀਆਂ ਦੀਆਂ ਫੀਸਾਂ ਵਿਚ ਵਾਧਾ ਕਰ ਕੇ ਲੋਕ ਵਿਰੋਧੀ ਫੈਸਲੇ ਲਏ ਹਨ। ਸ: ਭੂੰਦੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ ਜਿਸ ਦੌਰਾਨ ਡਕੈਤੀਆਂ, ਲੁੱਟਾਂ ਖੋਹਾਂ, ਫਿਰੌਤੀਆਂ ਤੇ ਕਤਲ ਰੋਜ਼ ਦਾ ਹੀ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਰਣ ਸੂਬੇ ਵਿਚ ਉਦਯੋਗ ਹਿਜ਼ਰਤ ਕਰ ਰਹੇ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਭਗਵੰਤ ਮਾਨ ਸਰਕਾਰ ਨੂੰ ਬੇਨਕਾਬ ਕਰੇਗਾ ਕਿ ਕਿਵੇਂ ਇਹ ਕਿਸਾਨਾਂ,ਵਪਾਰੀਆਂ, ਮਜ਼ਦੂਰਾਂ, ਆਮ ਆਦਮੀ ਤੇ ਸਮਾਜ ਦੇ ਹੋਰ ਵਰਗਾਂ ਦੇ ਖਿਲਾਫ ਕੰਮ ਕਰ ਰਹੀ ਹੈ।

 

 

Related posts

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

punjabusernewssite

ਆਂਗਨਵਾੜੀ ਜਥੇਬੰਦੀਆਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

punjabusernewssite

ਆਪ ਸਰਕਾਰ ਵੱਲੋਂ ਐਸਵਾਈਐਲ ’ਤੇ ਪੰਜਾਬ ਦੇ ਪੱਖ ਨੂੰ ਕਮਜੋਰ ਕਰਨ ਪਿੱਛੇ ਡੂੰਘੀ ਸਾਜਿਸ—ਸੁਨੀਲ ਜਾਖੜ

punjabusernewssite