ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਅਟਾਰੀ ਤੋਂ ਸ਼ੁਰੂ ਕਰੇਗਾ

Date:

spot_img

ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਤੇ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਣਗੇ
ਚੰਡੀਗੜ੍ਹ, 19 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ।

ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ

ਉਹਨਾਂ ਕਿਹਾ ਕਿ ਅਸੀਂ ਹਰ ਹਲਕੇ ਵਿਚ ਜਾਵਾਂਗੇ ਤੇ ਅਕਾਲੀ ਦਲ ਦੇ ਪ੍ਰਧਾਨ ਇਕ ਦਿਨ ਵਿਚ ਦੋ ਹਲਕੇ ਕਵਰ ਕਰਨਗੇ ਅਤੇ ਹਰ ਹਲਕੇ ਵਿਚ ਇਕ ਨਿਸ਼ਚਿਤ ਥਾਂ ’ਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ। ਡਾ. ਚੀਮਾ ਨੇ ਕਿਹਾ ਕਿ ਯਾਤਰਾ ਇਹ ਵੀ ਦੱਸੇਗੀ ਕਿ ਪੰਜਾਬ ਵਿਚ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ ਤੇ ਗੈਂਗਸਟਰ ਸਭਿਆਚਾਰ ਪਲਿਆ ਹੈ ਜਿਸ ਕਾਰਨ ਘਰੇਲੂ ਨਿਵੇਸ਼ਕ ਵੀ ਪੰਜਾਬ ਤੋਂ ਬਾਹਰ ਜਾ ਰਹੇ ਹਨ। ਇਹ ਯਾਤਰਾ 1 ਫਰਵਰੀ ਨੂੰ ਅਟਾਰੀ ਤੇ ਰਾਜਾਸਾਂਸੀ, 2 ਨੂੰ ਅਜਨਾਲਾ ਤੇ ਮਜੀਠਾ, 5 ਨੂੰ ਅੰਮ੍ਰਿਤਸਰ ਸ਼ਹਿਰ ਦੇ ਪੰਜ ਹਲਕਿਆਂ, 6 ਨੂੰ ਜੰਡਿਆਲਾ ਗੁਰੂ ਤੇ ਬਾਬਾ ਬਕਾਲਾ, 7 ਫਰਵਰੀ ਨੂੰ ਖਡੂਰ ਸਾਹਿਬ ਤੇ ਤਰਨਤਾਰਨ, 8 ਨੂੰ ਪੱਟੀ ਅਤੇ ਖੇਮਕਰਨ, 9 ਨੂੰ ਜ਼ੀਰਾ ਅਤੇ ਫਿਰੋਜ਼ਪੁਰ ਸ਼ਹਿਰ,

ਕੰਪਿਊਟਰ ਅਧਿਆਪਕਾਂ ਵਲੋਂ 21 ਨੂੰ ਮੁਹਾਲੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ

12 ਨੂੰ ਫਿਰੋਜ਼ਪੁਰ ਦਿਹਾਤੀ ਤੇ ਫਰੀਦਕੋਟ, 13 ਫਰਵਰੀ ਨੂੰ ਕੋਟਕਪੁਰਾ ਅਤੇ ਜੈਤੋਂ, 14 ਨੂੰ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ, 15 ਨੂੰ ਗੁਰੂ ਹਰਿਸਹਾਏ ਤੇ ਜਲਾਲਾਬਾਦ, 16 ਨੂੰ ਫਾਜ਼ਿਲਕਾ ਅਤੇ ਅਬੋਹਰ, 19 ਨੂੰ ਬੱਲੂਆਣਾ ਤੇ ਮਲੌਟ, 20 ਨੂੰ ਲੰਬੀ ਤੇ ਬਠਿੰਡਾ ਦਿਹਾਤੀ, 21 ਨੂੰ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ, 22 ਨੂੰ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ, 23 ਨੂੰ ਧਰਮਕੋਟ ਅਤੇ ਮੋਗਾ, 26 ਨੂੰ ਰਾਮਪੁਰਾ ਅਤੇ ਮੌੜ ਮੰਡੀ, 27 ਨੂੰ ਬੁਢਲਾਡਾ ਅਤੇ ਮਾਨਸਾ ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਤੇ ਤਲਵੰਡੀ ਸਾਬੋ ਹਲਕਿਆਂ ਵਿਚ ਜਾਵੇਗੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...