ਥਰਮਲ ਕਲੋਨੀ ਦੀ ਜਮੀਨ ਜਮੀਨ ਵੇਚਣ ਦਾ ਅਕਾਲੀ ਦਲ ਡੱਟ ਕੇ ਵਿਰੋਧ ਕਰੇਗਾ:ਬਬਲੀ ਢਿੱਲੋਂ

Date:

spot_img

Bathinda News: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਕਲੋਨੀ ਦੀ ਜਮੀਨ ਵੇਚਣ ਦਾ ਸ੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਵੇਚ ਕੇ ਦਿੱਲੀ ਵਾਲੇ ਆਗੂਆਂ ਦੀ ਆਓ ਭਗਤ ’ਤੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੈਸੇ ਲੁੱਟ ਕੇ ਦਿੱਲੀ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਦਿਨੋ ਦਿਨ ਕਰਜਾਈ ਹੋ ਰਿਹਾ ਹੈ। ਬਬਲੀ ਢਿੱਲੋ ਨ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਹੁਣ ਸਰਕਾਰ ਬਿਲਕੁਲ ਉਸਦੇ ਉਲਟ ਕੰਮ ਕਰ ਰਹੀ ਹੈ। ਹਲਕਾ ਇਚਾਰਜ਼ ਨੇ ਕਿਹਾ ਕਿ ਸਰਕਾਰੀ ਥਰਮਲ ਲਾਉਣ ਦੇ ਦਾਅਵੇ ਕਰਨ ਵਾਲੀ ਮਾਨ ਸਰਕਾਰ ਹੁਣ ਬਠਿੰਡਾ ਦੇ ਥਰਮਲ ਦੀ ਜਮੀਨ ਵੇਚਣ ’ਤੇ ਤੁਲੀ ਹੋਈ ਹੈ।

ਇਹ ਵੀ ਪੜ੍ਹੋ ਜ਼ਿਲ੍ਹੇ ਦੀਆਂ ਸਾਰੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ : ਜ਼ਿਲ੍ਹਾ ਚੋਣ ਅਫ਼ਸਰ

ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਥਰਮਲ ਕਲੋਨੀ ਵਾਲੀ 165.67 ਏਕੜ ਜਮੀਨ ਨੂੰ ਪੁੱਡਾ ਦੇ ਨਾਮ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਦਾ ਸ੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਰਕਾਰੀ ਜਮੀਨਾਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ ਇਸ ਲਈ ਭਾਵੇਂ ਸ੍ਰੋਮਣੀ ਅਕਾਲੀ ਦਲ ਸੰਘਰਸ਼ ਵਿੱਢਣਾ ਪਵੇ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਥਰਮਲ ਕਲੋਨੀ ਦੀ ਜਮੀਨ ਵੇਚਣ ਦੇ ਮਾਮਲੇ ਦਾ ਸਖਤ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਠਿੰਡਾ ਦਾ ਥਰਮਲ ਅਤੇ ਕਲੋਨੀ ਸ਼ਹਿਰ ਦੀ ਇਕ ਵਿਰਾਸਤ ਹੈ ਜਿਸ ਨੂੰ ਆਪ ਸਰਕਾਰ ਢਹਿ ਢੇਰੀ ਕਰਨ ਜਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਆਪ ਦੀ ਮਾਨ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਤੋਂ ਹਰ ਵਰਗ ਦੁਖੀ ਹੈ, ਜਿਸਦਾ ਜਵਾਬ ਲੋਕ ਸਾਲ 2027 ਦੀਆਂ ਵਿਧਾਨ ਸਭਾ ਵਿਚ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...