Hoshiarpur News: ਬੀਤੇ ਕੱਲ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਅਕਾਲੀ ਦਲ ਨੇ ਯਤਨ ਵਿੱਢ ਦਿੱਤੇ ਹਨ। ਬੁੱਧਵਾਰ ਨੂੰ ਪਾਰਟੀ ਦੇ ਉੱਚ ਆਗੂਆਂ ਦੇ ਇਕ ਵਫਦ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਐਡਵੋਕੇਟ ਧਾਮੀ ਨੇ ਇੰਨ੍ਹਾਂ ਆਗੂਆਂ ਦੀ ਅਪੀਲ ’ਤੇ ਕੀ ਹੁੂੰਗਾਰਾ ਭਰਿਆ ਹੈ। ਵਫਦ ਵਿਚ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਵਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ ਬੱਬੇਹਾਲੀ, ਲਾਲੀ ਬਾਜਵਾ ਤੇ ਕੁਲਵੰਤ ਸਿੰਘ ਮੰਨਣ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਜਿਕਰਯੋਗ ਹੈ ਕਿ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇੱਕ 21 ਫ਼ਰਵਰੀ ਨੂੰ ਮੀਟਿੰਗ ਵੀ ਰੱਖ ਲਈ ਗਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿਚ ਕਮੇਟੀ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ ਮੰਨਜੂਰ ਕਰ ਸਕਦੀ ਹੈ। ਦਸਣਾ ਬਣਦਾ ਹੈ ਕਿ ਉ੍ਹਨਾਂ ਵੱਲੋਂ ਆਪਣਾ ਅਸਤੀਫ਼ਾ ਅੰਤ੍ਰਿਗ ਕਮੇਟੀ ਨੂੰ ਹੀ ਭੇਜਿਆ ਗਿਆ ਹੈ। ਉਧਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਣ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਐਡਵੋਕੇਟ ਧਾਮੀ ਨੇ ਮਾਨਸਿਕ ਪੀੜਾ ਕਾਰਣ ਅਸਤੀਫਾ ਦਿੱਤਾ ਹੈ।
ਇਹ ਵੀ ਪੜ੍ਹੋ ਮੋਗਾ ਪੁਲਿਸ ਨੇ ਧਰਮਕੋਟ ਦੇ ਨੂਰਪੁਰ ਹਕੀਮਾਂ ਵਿੱਚ ਚਲਾਇਆ ‘ਕਾਸੋ’ ਅਪ੍ਰੇਸ਼ਨ
ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਨੂੰ ਭਰੋਸਾ ਦੁਆਇਆ ਹੈ ਕਿ ਸਾਰੀ ਪਾਰਟੀ ਉਹਨਾਂ ਦੇ ਨਾਲ ਹੈ ਤੇ ਇਸ ਅਹਿਮ ਸਮੇਂ ਵਿਚ ਪੰਥ ਨੂੰ ਉਹਨਾਂ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ।ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਐਡਵੋਕੇਟ ਧਾਮੀ ਦੇ ਅਸਤੀਫੇ ਨਾਲ ਜੁੜੇ ਸਾਰੇ ਮਸਲੇ ਨੂੰ ਹੱਲ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਕਾਬਲੀਅਤ ਤੇ ਇਮਾਨਦਾਰੀ ਕਾਰਣ ਹੀ ਉਹਨਾਂ ਨੂੰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਿਚ ਅਹਿਮ ਰੁਤਬੇ ਮਿਲੇ ਹਨ। ਉਹਨਾਂ ਕਿਹਾ ਕਿ ਕਈ ਵਾਰ ਸੰਸਥਾਵਾਂ ਨੂੰ ਆਪਣੇ ਫਰਜ਼ ਨਿਭਾਉਂਦਿਆਂ ਸਖ਼ਤ ਫੈਸਲੇ ਲੈਣੇ ਪੈਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਤਹਿਤ ਬਣਾਈ ਗਈ ਸੀ ਤੇ ਇਸਨੂੰ ਜਥੇਦਾਰਾਂ ਦੀ ਨਿਯੁਕਤੀ ਬਾਰੇ ਫੈਸਲੇ ਲੈਣੇ ਪੈਂਦੇ ਹਨ।ਇਸ ਦੌਰਾਨ ਨੇ ਐਡਵੋਕੇਟ ਧਾਮੀ ਨੂੰ ਘਰ ਵਿਚ ਪੋਤਰੇ ਦੀ ਦਾਤ ਮਿਲਣ ’ਤੇ ਵਧਾਈਆਂ ਵੀ ਦਿੱਤੀਆਂ ਅਤੇ ਇਸ ਮੌਕੇ ਖੁਸ਼ੀ ਸਾਂਝੀ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦਾ ਯਤਨ; ਆਗੂਆਂ ਨੇ ਕੀਤੀ ਮੁਲਾਕਾਤ"