ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 22 ਨੂੰ,ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਹੋ ਸਕਦਾ ਫੈਸਲਾ

0
3098
0

ਚੰਡੀਗੜ੍ਹ, 20 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦਸਿਆ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੈਨੇਡਾ ਦੀਆਂ ਚੋਣਾਂ ‘ਚ ਪੰਜਾਬੀਆਂ ਦੀ ਬੱਲੇ-ਬੱਲੇ, ਇੱਕ ਦਰਜ਼ਨ ਦੇ ਕਰੀਬ ਉਮੀਦਵਾਰਾਂ ਨੇ British Columbia ਚੋਣਾਂ ’ਚ ਹਾਸਲ ਕੀਤੀ ਜਿੱਤ

ਇਸਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ। ਇਸੇ ਤਰ੍ਹਾਂ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਲਿਫਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਮੀਟਿੰਗ ’ਚ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ।

 

0

LEAVE A REPLY

Please enter your comment!
Please enter your name here