WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਅਕਾਲੀ ਦਲ ਵੱਲੋਂ ਹਰਿਆਣਾ ’ਚ ਇਨੈਲੋ ਦੀ ਹਮਾਇਤ ਕਰਨ ਦਾ ਫੈਸਲਾ, ਅਭੈ ਚੋਟਾਲਾ ਦੀ ਹਾਜ਼ਰੀ ’ਚ ਕੀਤਾ ਐਲਾਨ

ਚੰਡੀਗੜ੍ਹ, 22 ਅਪ੍ਰੈਲ: ਆਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਫੈਸਲਾ ਲਿਆ ਗਿਆ। ਇਸ ਮੀਟਿੰਗ ਦੌਰਾਨ ਇਨੈਲੋ ਦੇ ਜਨਰਲ ਸਕੱਤਰ ਅਭੈ ਚੌਟਾਲਾ ਵੀ ਵਿਸ਼ੇਸ ਤੌਰ ’ਤੇ ਪੁੱਜੇ ਤੇ ਉਹਨਾਂ ਹਰਿਆਣਾ ਇਕਾਈ ਵੱਲੋਂ ਇਨੈਲੋ ਦੀ ਹਮਾਇਤ ਕਰਨ ਦੇ ਫੈਸਲੇ ਲਈ ਧੰਨਵਾਦ ਕੀਤਾ।

ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਹਰਸਿਮਰਤ ਕੌਰ ਲੜਣਗੇ ਚੋਣ

ਇਸ ਮੌਕੇ ਅਕਾਲੀ ਦਲ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ ਵੀ ਹਾਜ਼ਰ ਸਨ। ਇਸ ਮੌਕੇ ਅਕਾਲੀ ਆਗੂ ਸ: ਭੁੂੰਦੜ ਨੇ ਕਿਹਾ ਕਿ ਇਨੈਲੋ ਅਤੇ ਅਕਾਲੀ ਦਲ ਰਵਾਇਤੀ ਗਠਜੋੜ ਦੇ ਭਾਈਵਾਲਾ ਹਨ ਅਤੇ ਇਹਨਾਂ ਦੀ ਏਕਤਾ ਸਦਕਾ ਆਉਂਦੀਆਂ ਚੋਣਾਂ ਵਿਚ ਇਨੈਲੋ ਜੇਤੂ ਹੋ ਕੇ ਨਿਤਰੇਗੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਖੇਤਰੀ ਪਾਰਟੀਆਂ ਨੂੰ ਹਾਸ਼ੀਏ ’ਤੇ ਲਿਆ ਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਖਿੱਤੇ ਦੇ ਲੋਕਾਂ ਦੀਆਂ ਆਸਾਂ

ਭਾਜਪਾ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ (Hans Raj Hans) ਨਹੀ ਦੇ ਸਕੇ ਕਿਸਾਨਾਂ ਦੇ ਸਵਾਲਾਂ ਦਾ ਜਵਾਬ, ਕਿਸਾਨਾਂ ਨੇ ਕੀਤਾ ਸਖ਼ਤ ਵਿਰੋਧ

ਪੂਰੀਆਂ ਕਰ ਸਕਦੀਆਂ ਹਨ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਨੈਲੋ ਅਤੇ ਅਕਾਲੀ ਦਲ ਦੇ ਹੱਥ ਮਿਲਾਉਣ ਨਾਲ ਹਰਿਆਣਾ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਹੋ ਸਕਣਗੀਆਂ। ਉਹਨਾਂ ਕਿਹਾ ਕਿ ਪਾਰਟੀ ਜਲਦੀ ਹੀ ਆਪਣੀ ਹਰਿਆਣਾ ਟੀਮ ਨੂੰ ਫੀਲਡ ਵਿਚ ਤਾਇਨਾਤ ਕਰੇਗੀ ਅਤੇ ਇਨੈਲੋ ਦੀ ਹਮਾਇਤ ਵਾਸਤੇ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰੀ, ਹਰਭਜਨ ਸਿੰਘ ਮਸਾਣਾ ਅਤੇ ਜਗਸੀਰ ਸਿੰਘ ਮਾਂਗੇਆਣਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੀਪ ਸਿੰਘ ਭਾਨੋ ਖੇੜੀ ਵੀ ਹਾਜ਼ਰ ਸਨ।

 

Related posts

ਹਰਿਆਣਾ ’ਚ ਜਲਦੀ ਹੀ ਬਣੇਗੀ ਖੇਡ ਯੂਨੀਵਰਸਿਟੀ: ਖੇਡ ਮੰਤਰੀ

punjabusernewssite

ਆਜਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ ਜਲਦੀ ਬਣ ਕੇ ਹੋਵੇਗਾ ਤਿਆਰ – ਗ੍ਰਹਿ ਮੰਤਰੀ

punjabusernewssite

ਮੁੱਖ ਮੰਤਰੀ ਮਨੋਹਰ ਲਾਲ ਤੇ ਕੇਂਦਰੀ ਰਾਜਮੰਤਰੀ ਕ੍ਰਿਸ਼ਣਪਾਲ ਗੁਰਜਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ

punjabusernewssite