ਬਠਿੰਡਾ ਨੂੰ ਵਿਕਸਤ ਸ਼ਹਿਰ ਬਣਾਉਣ ਵਿਚ ਅਕਾਲੀ ਸਰਕਾਰਾਂ ਦਾ ਵੱਡਾ ਹੱਥ: ਹਰਸਿਮਰਤ ਕੌਰ ਬਾਦਲ

0
10

ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਪਿਛਲੇ 7 ਸਾਲਾਂ ਦੌਰਾਨ ਸ਼ਹਿਰ ਨਾਲ ਵਿਤਕਰਾ ਕੀਤਾ
ਬਠਿੰਡਾ, 7 ਜਨਵਰੀ (ਸੁਖਜਿੰਦਰ ਮਾਨ): ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਸਭ ਤੋਂ ਵਿਕਸਤ ਸ਼ਹਿਰ ਦਾ ਦਰਜਾ ਹਾਸਲ ਕੀਤਾ ਪਰ ਪਿਛਲੇ 7 ਸਾਲਾਂ ਤੋਂ ਸ਼ਹਿਰ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ।

ਇਸਤਰੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਕੀਤੀ ਗਈ ਮੀਟਿੰਗ

ਬੀਬੀ ਬਾਦਲ ਇਥੇ ਬਠਿੰਡਾ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਵਿਨੋਦ ਕੁਮਾਰ ਨੂੰ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਸ੍ਰੀ ਵਿਨੋਦ ਕੁਮਾਰ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ ਅਤੇ ਅਕਾਲੀ ਦਲ ਵਿਚ ਵੀ ਉਹੀ ਅਹੁਦਾ ਦਿੱਤਾ ਜਾਵੇਗਾ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਇਥੇ ਏਮਜ਼ ਇੰਸਟੀਚਿਊਟ, ਕੇਂਦਰੀ ਯੂਨੀਵਰਸਿਟੀ, ਰਿਫਾਇਨਰੀ ਤੇ ਹਵਾਈ ਅੱਡਾ ਲਿਆਂਦਾ ਗਿਆ।

ਨਵਜੋਤ ਸਿੱਧੂ ਵਲੋਂ ਪੰਜਾਬੀਆਂ ਨੂੰ ‘ਕਹਿਣੀ ਤੇ ਕਥਨੀ’ ਦੇ ਪੱਕੇ ਲੀਡਰ ਨੂੰ ਵਾਂਗਡੋਰ ਸੌਂਪਣ ਦਾ ਸੱਦਾ

ਇਸਤੋਂ ਇਲਾਵਾ ਸ਼ਹਿਰ ਵਿਚ ਸੜਕ ਤੇ ਪੁੱਲਾਂ ਦਾ ਜਾਲ ਵੀ ਵਿਛਾਇਆ ਤੇ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਦਿੱਲੀ ਵਿਚ ਦੇਸ਼ ਵਿਚ ਬਣ ਰਹੇ ਇੰਡੀਆ ਗਠਜੋੜ ਦੇ ਹਿੱਸੇ ਵਜੋਂ ਪਹਿਲਾਂ ਹੀ ਇਕਜੁੱਟ ਹੋ ਚੁੱਕੀਆਂ ਹਨ ਪਰ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀਆਂ ਹਨ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਿਆਸੀ ਵਿਰੋਧੀਆਂ ਖਿਲਾਫ ਬਦਲਾਖੋਰੀ ਤੋਂ ਇਲਾਵਾ ਪੰਜਾਬ ਵਿਚ ਕੱਖ ਨਹੀਂ ਹੋ ਰਿਹਾ। ਇਸ ਮੌਕੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

 

LEAVE A REPLY

Please enter your comment!
Please enter your name here