ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

Date:

spot_img

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ ‘ਪੰਜਾਬ ਬਚਾਓ’ ਡਰਾਮੇ ਦੀ ਖੋਲ੍ਹੀ ਪੋਲ: ਬਲਤੇਜ ਪੰਨੂ

ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਆਪਣੇ ਆਗੂ ਦੀ ਗ੍ਰਿਫ਼ਤਾਰੀ ‘ਤੇ ਬਾਦਲ ਚੁੱਪ ਕਿਉਂ ਹਨ? ਕੀ ਉਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?

Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ।

ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।

ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜਗਜੀਤ ਸਿੰਘ ਜੀਤਾ ਹੀ ਹੈ। ਛਾਪੇਮਾਰੀ ਦੌਰਾਨ ਪੁਲਿਸ ਨੂੰ ਮੌਕੇ ਤੋਂ ਕਈ ਕੁੜੀਆਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਬੱਚੀ ਦਾ ਹੋਣਾ ਬਹੁਤ ਹੀ ਹਿਰਦੇਵੇਦਕ ਅਤੇ ਚਿੰਤਾਜਨਕ ਹੈ।

ਪੰਨੂ ਨੇ ਸਵਾਲ ਉਠਾਇਆ ਕਿ ਗ੍ਰਿਫ਼ਤਾਰੀ ਦੇ ਇੰਨੇ ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਵੱਡੇ ਅਕਾਲੀ ਆਗੂ ਨੇ ਇਸ ‘ਤੇ ਆਪਣੀ ਪ੍ਰਤੀਕਿਰਿਆ ਕਿਉਂ ਨਹੀਂ ਦਿੱਤੀ? ਕੀ ਇਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਮੋਗਾ ਵਿੱਚ ਇਸ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਤਸਵੀਰਾਂ ਵੱਡੇ ਅਕਾਲੀ ਆਗੂਆਂ ਨਾਲ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਬਚਾਉਣਗੇ? ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ।

ਪੰਨੂ ਨੇ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਂ ਉਛਲੇ ਸਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕਤਾ ਅਤੇ ਮਾੜੇ ਧੰਦਿਆਂ ਦਾ ਗੜ੍ਹ ਬਣ ਚੁੱਕੀ ਹੈ।

ਬਲਤੇਜ ਪੰਨੂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਅਤੇ ਲਾਲਚ ਲਈ ਕੋਈ ਵੀ ਮਾੜਾ ਧੰਦਾ ਨਹੀਂ ਛੱਡਿਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਅਜਿਹੇ ਕਿਸੇ ਵੀ ਅਪਰਾਧੀ ਨੂੰ ਬਖਸ਼ਣ ਵਾਲੀ ਨਹੀਂ ਹੈ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...