Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿੱਚ ਹੋਏ ਸ਼ਾਮਲ

9 Views

ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ‘ਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲਈ

ਚੰਡੀਗੜ੍ਹ, 21 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਜਿਹੜੀਆਂ ਚਰਚਾਵਾਂ ਚੱਲ ਰਹੀਆਂ ਸਨ ਸ਼ੁੱਕਰਵਾਰ ਨੂੰ ਉਨ੍ਹਾਂ ਤੇ ਪੂਰੀ ਤਰ੍ਹਾਂ ਨਾਲ ਉਦੋਂ ਵਿਰਾਮ ਲੱਗ ਗਿਆ ਜਦੋਂ ਉਨ੍ਹਾਂ ਨੇ ਰਸਮੀ ਤੌਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ:ਲਾਲਜੀਤ ਸਿੰਘ ਭੁੱਲਰ

ਵਰਨਣਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸਤ ਵਿੱਚ ਪ੍ਰਵੇਸ਼ ਕੀਤਾ ਸੀ 1999 ਵਿੱਚ ਬਾਦਲ ਟੌਹੜਾ ਦੇ ਵਿਵਾਦ ਸਮੇਂ ਸਰਬ ਹਿੰਦ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਬਣਾਇਆ ਗਿਆ ਅਤੇ ਉਨ੍ਹਾਂ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਹਮਾਇਤ ਕੀਤੀ ਗਈ ਅਤੇ ਬਾਅਦ ਵਿਚ ਬਾਦਲ ਟੌਹੜਾ ਵਿੱਚ ਸਮਝੌਤਾ ਹੋਣ ਤੇ ਯੂਥ ਅਕਾਲੀ ਜਲ ਦੇ ਜਨਰਲ ਸਕੱਤਰ, ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਔਹੁਦਿਆਂ ਤੇ ਵਿੱਚ ਇਸ ਸਮੇਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵਜੋਂ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਸਨ।ਗਰਚਾ ਦੀ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਚੰਗੇ ਅਕਸ ਕਾਰਨ ਨੌਜਵਾਨਾਂ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।

ਆਪ੍ਰੇਸ਼ਨ ਈਗਲ-4: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਵਿੰਦਰਪਾਲ ਸਿੰਘ ਗਰਚਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸੂਬੇ ਦੀ ਬਿਹਤਰੀ ਲਈ ਇੱਕ ਪਰਿਵਾਰ ਵਾਂਗ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਲਈ ਅੱਜ ਚੰਗੇ ਅਕਸ ਵਾਲੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੇ ਇੱਛੁਕ ਹਨ, ਇਸ ਨਾਲ ਪਾਰਟੀ ਮਜ਼ਬੂਤ ​​ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਵਿੰਦਰਪਾਲ ਸਿੰਘ ਗਰਚਾ ਦੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਤੋਂ ਹੀ ਇਕੱਠੇ ਕੰਮ ਕਰਦਿਆਂ ਭਾਜਪਾ ਲੀਡਰਸ਼ਿਪ ਨਾਲ ਚੰਗੇ ਦੋਸਤਾਨਾ ਸਬੰਧ ਰਹੇ ਹਨ, ਜਿਸ ਕਰਕੇ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਦਾ ਮਨ ਪਹਿਲਾਂ ਹੀ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਰਿਹਾ ਹੈ। ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਪੂਰਾ ਸਨਮਾਨ ਮਿਲੇਗਾ। ਪੰਜਾਬ ਦੀ ਮਜ਼ਬੂਤੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਨਗੇ। ਭਾਰਤੀ ਜਨਤਾ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਸਤਿਕਾਰ ਮਿਲਦਾ ਹੈ।

Related posts

80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

punjabusernewssite

ਬਠਿੰਡਾ ’ਚ ਅਕਾਲੀ ਦਲ ਤੇ ਮਨਪ੍ਰੀਤ ਬਾਦਲ ਦੇ ਹਿਮਾਇਤੀ ਰਹੇ ਚਾਰ ਕੌਂਸਲਰ ਹੋਏ ਆਪ ’ਚ ਸ਼ਾਮਲ

punjabusernewssite

ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

punjabusernewssite