Monday, April 27, 2026
spot_img
spot_img

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ’ਤੇ ਅਕਾਲੀ ਆਗੂਆਂ ਵੱਲੋਂ ਸ਼ਰਧਾ ਸੁਮਨ ਭੇਂਟ

Date:

spot_img

👉ਪ੍ਰ੍ਕਾਸ਼ ਬਾਦਲ ਦੇ ਵਿਖਾਏ ਰਾਹ ’ਤੇ ਚੱਲਣ ਦਾ ਲਿਆ ਸੰਕਲਪ, ਪ੍ਰਕਾਸ਼ ਸਿੰਘ ਬਾਦਲ ਸਦਾ ਪੰਜਾਬ, ਪੰਜਾਬੀਅਤ ਤੇ ਪੰਥ ਨੂੰ ਸਦਾ ਸਮਰਪਿਤ ਰਹੇ: ਬਲਬੀ ਢਿੱਲੋਂ
Bathinda News:ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਮਹਾਨ ਸੇਵਾਦਾਰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਮੌਕੇ ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਮਰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਨੇ ਹਲਕਾ ਇੰਚਾਰਜ਼ ਬਠਿੰਡਾ ਸ਼ਹਿਰ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਣ ਦਾ ਸੰਕਲਪ ਲਿਆ। ਇਸ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਰਾਜਨੀਤੀ ਦੀ ਯੂਨੀਵਰਸਿਟੀ ਕਿਹਾ ਜਾਵੇ ਤਾਂ ਇਹ ਕੋਈ ਅਤਕਥਨੀ ਨਹੀਂ ਹੈ। ਉਹ ਪੰਜਾਬ ਦੀ ਰਾਜਨੀਤੀ ਦਾ ਇਕ ਮਹਾਨ ਅਤੇ ਦੂਰਦਰਸ਼ੀ ਚਿਹਰਾ ਸਨ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਉਹ ਆਗੂ ਸਨ, ਜਿਨ੍ਹਾਂ ਨੂੰ ਪੰਜਾਬ ਦੇ ਹਰ ਵਰਗ ਵੱਲੋਂ ਦਿਲੋਂ ਪਿਆਰ ਅਤੇ ਸਤਿਕਾਰ ਮਿਲਿਆ।

ਇਹ ਵੀ ਪੜ੍ਹੋ  ਮਿੱਡੂਖੇੜਾ ਤੇ ਝਿੰਜਰ ਦੀ ਨਿਊਜ਼ੀਲੈਂਡ ਫੇਰੀ ਦੌਰਾਨ NRI ਪੰਜਾਬੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ

ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਉਣਾ ਉਨ੍ਹਾਂ ਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਭਰੋਸੇ ਦਾ ਵੱਡਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਅਤੇ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤੀ। ਉਨ੍ਹਾਂ ਨੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬੇਅੰਤ ਯਤਨ ਕੀਤੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ। ਇਕਬਾਲ ਸਿੰਘ ਢਿੱਲੋ ਨੇ ਕਿਹਾ ਕਿ ਬਾਦਲ ਸਾਹਿਬ ਨੇ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੀ ਵੱਡੇ ਬਦਲਾਅ ਵੇਖਣ ਨੂੰ ਮਿਲੇ। ਸੜਕਾਂ, ਪਾਣੀ, ਬਿਜਲੀ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਾਦਗੀ, ਨਿਮਰਤਾ ਅਤੇ ਲੋਕਾਂ ਨਾਲ ਨਿੱਜੀ ਜੁੜਾਅ ਉਨ੍ਹਾਂ ਨੂੰ ਹੋਰ ਆਗੂਆਂ ਤੋਂ ਵੱਖਰਾ ਬਣਾਉਂਦਾ ਸੀ। ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁਖ ਵਿੱਚ ਸਾਂਝ ਪਾਉਂਦੇ ਰਹੇ ਅਤੇ ਹਰ ਸਮੇਂ ਲੋਕਾਂ ਦੀ ਸੇਵਾ ਲਈ ਤਤਪਰ ਰਹੇ।

ਇਹ ਵੀ ਪੜ੍ਹੋ  Bathinda Suicide Case; ਜੱਜ ਦੀ ਰੀਡਰ ਤੇ ਉਸਦਾ ਪਤੀ ਗ੍ਰਿਫਤਾਰ, DSP ਦੀ ਭੂਮਿਕਾ ਦੀ ਹੋਵੇਗੀ ਜਾਂਚ

ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਸਦਾ ਯਾਦ ਰਹਿਣਗੀਆਂ ਅਤੇ ਉਹ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਰਹਿਣਗੇ। ਉਨ੍ਹਾਂ ਦੀ ਸੋਚ ਅਤੇ ਕੰਮ ਕਰਨ ਦਾ ਢੰਗ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।ਇਸ ਮੌਕੇਦਲਜੀਤ ਸਿੰਘ ਬਰਾੜ, ਰਾਜਬਿੰਦਰ ਸਿੰਘ ਸਿੱਧੂ, ਗੁਰਸੇਵਕ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਸੁਖਦੇਵ ਸਿੰਘ ਬਰਾੜ, ਰਾਜਿੰਦਰ ਸਿੰਘ ਮਾਨ, ਇਕਬਾਲ ਸਿੰਘ ਮਿਠੜੀ, ਰਵਿੰਦਰ ਸਿੰਘ ਚੀਮਾ, ਸੁਨੀਲ ਫੌਜੀ, ਪ੍ਰਿਤਪਾਲ ਸਿੰਘ, ਭੋਲਾ ਸਿੰਘ, ਪਰਮਪਾਲ ਸਿੰਘ, ਬਲਵਿੰਦਰ ਸਿੰਘ ਬੱਲੀ, ਕਰਮਜੋਗ ਸਿੰਘ ਮਾਨ,ਹਰਤਾਰ ਸਿੰਘ ਸੰਧੂ, ਗੁਰਬਚਨ ਸਿੰਘ ਖੁਬਣ, ਹਰਮਨ ਸ਼ਰਮਾ, ਬਲਵਿੰਦਰ ਕੌਰ, ਰਾਜਦੀਪ ਸਿੰਘ ਐਸਓਆਈ, ਰੌਸ਼ਨ ਗਿਆਨਾ, ਜਗਦੀਪ ਸਿੰਘ ਗਹਿਰੀ, ਮੱਖਣ ਸਿੰਘ,ਰਾਜੂ ਤੱਗੜ, ਬੰਤ ਸਿੰਘ, ਨਛੱਤਰ ਸਿੰਘ, ਜਸਕਰਨ ਮਾਨ,ਮਨਦੀਪ ਲੱਡੀ, ਗੁਰਸੇਵਕ ਸਿੰਘ, ਸੇਵਕ ਸਿੰਘ ਪਟਵਾਰੀ, ਰੇਸ਼ਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੈਰੀ ਸਿੱਧੂ, ਪਰਦੀਪ ਚੋਪੜਾ, ਪਰਦੀਪ ਜੌੜਾ, ਬਿੱਟੂ ਮਹਿਣਾ ਬਸਤੀ, ਹਰਪ੍ਰੀਤ ਹੈਪੀ, ਨਵਪ੍ਰੀਤ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਭੁੱਪਾ, ਸੁਖਮੰਦਰ ਸਿੰਘ ਬੌਬੀ ਅਤੇ ਡਾਕਟਰ ਓਮ ਪ੍ਰਕਾਸ਼ ਸ਼ਰਮਾ ਨੇ ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Big News; ਮਹਿਲਾ ਜੱਜ ਦੇ ਸਾਹਮਣੇ ਅਦਾਲਤ ਵਿਚ ਪੇਸ਼ ਨਹੀਂ ਹੋਣਗੇ Arvind Kejriwal

New Delhi News: Arvind kejriwal, ਕਥਿਤ ਸ਼ਰਾਬ ਘੋਟਾਲੇ ਵਿਚ...

मुख्यमंत्री नायब सिंह सैनी ने लेजर वैली पार्क में आधुनिक फाउंटेन व लाइट शो का किया उद्घाटन

👉मुख्यमंत्री ने कहा, लेजर वैली पार्क में बनेगा सिंथेटिक...

ਹੰਬੋਲਟ ਬੱਸ ਹਾਦਸੇ ਕੇਸ ‘ਚ ਵੱਡਾ ਮੋੜ, ਜਸਕਿਰਤ ਸਿੱਧੂ ਦੀ ਡਿਪੋਰਟੇਸ਼ਨ ‘ਤੇ ਅਸਥਾਈ ਰੋਕ

ਕੈਨੇਡਾ: ਹੰਬੋਲਟ ਬ੍ਰੋਂਕੋਜ਼ ਬੱਸ ਹਾਦਸੇ ਨਾਲ ਜੁੜੇ ਟਰੱਕ ਡਰਾਈਵਰ...