ਸੁਖਬੀਰ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੇ ਪ੍ਰਗਟਾਈ ਬਿਕਰਮ ਮਜੀਠੀਆ ਨਾਲ ਇਕਜੁਟਤਾ

0
56
+1

Chandigarh News: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਬੀਤੇ ਕੱਲ ਇਹ ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਅੱਜ ਜਿੱਥੇ ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਇਹਨਾਂ ਖਬਰਾਂ ਨੂੰ ਖਾਰਜ ਕੀਤਾ ਹੈ ਕਿ ਸ੍ਰੀ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲਈ ਗਈ ਹੈ ਉੱਥੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਲੀਡਰਸ਼ਿਪ ਵੱਲੋਂ ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ਜਾ ਕੇ ਉਸਦੇ ਨਾਲ ਇੱਕਜੁਟਤਾ ਪ੍ਰਗਟਾਈ ਗਈ। ਇਸ ਮੁਲਾਕਾਤ ਤੋਂ ਬਾਅਦ ਸ: ਬਾਦਲ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਅਕਾਲੀ ਲੀਡਰਸ਼ਿਪ ਨੂੰ ਖਤਮ ਕਰਨ ਦੀ ਖਤਰਨਾਕ ਖੇਡ ਰਹੀ ਹੈ, ਜਿਸ ਦੇ ਖਿਲਾਫ ਅਕਾਲੀ ਦਲ ਡਟ ਕੇ ਲੜੇਗਾ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਹਨਾਂ ਕਿਹਾ ਕਿ ਇਕ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਸ਼ਖਸੀਅਤ ਦੀ ਸਾਰੀ ਸੁਰੱਖਿਆ ਸ਼ਨੀਵਾਰ ਦੀ ਰਾਤ ਨੂੰ ਵਾਪਸ ਲਈ ਗਈ ਅਤੇ ਇਹ ਸਾਰਾ ਕੁਝ ਮਜੀਠੀਆ ਦੇ ਸੁਰੱਖਿਆ ਇੰਚਾਰਜ ਨੂੰ ਦੱਸੇ ਬਗੈਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਬੇਤੁਕੇ ਹੁਕਮਾਂ ਕਾਰਣ ਹੀ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ। ਉਹਨਾਂ ਕਿਹਾ ਕਿ ਸਰਕਾਰ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਲਗਾਤਾਰ ਮੁੱਖ ਮੰਤਰੀ ਦੇ ਖਿਲਾਫ ਬੋਲ ਰਹੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ’ਤੇ ਸੇਵਾ ਕਰਨ ਵੇਲੇ ਉਹਨਾਂ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਬਜਾਏ ਮੇਰਾ ਬਿਆਨ ਦਰਜ ਕਰਨ ਦੇ ਪੁਲਿਸ ਨੇ ਆਪਣੀ ਮਰਜ਼ੀ ਮੁਤਾਬਕ ਐਫ ਆਈ ਆਰ ਦਰਜ ਕਰ ਦਿੱਤੀ ਤਾਂ ਜੋ ਮੁਲਜ਼ਮ ਦੀ ਜ਼ਮਾਨਤ ਸਿਰਫ ਤਿੰਨ ਮਹੀਨਿਆਂ ਵਿਚ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ  Punjab Police ਦਾ ਦਾਅਵਾ;ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ

ਇਸ ਮੌਕੇ ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਤੋਂ ਇਲਾਵਾ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ ਅਤੇ ਮਨਤਾਰ ਸਿੰਘ ਬਰਾੜ ਆਦਿ ਵੀ ਸਨ, ਨੇ ਸ: ਮਜੀਠੀਆ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੀ ਬਿਕਰਮ ਸਿੰਘ ਮਜੀਠੀਆ ਦੀ ਰਾਖੀ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here