ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਲੀਡਰਸ਼ਿਪ ਨੇ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ

0
55
65 Views

👉ਕਿਹਾ, ਹਮਲੇ ਪਿੱਛੇ ਸਿੱਖ ਲੀਡਰਸ਼ਿਪ ਨੂੰ ਖਤਮ ਕਰਨ ਦੀ ਸਾਜਿਸ਼, ਹਮਲੇ ਪਿੱਛੇ ਚਿਹਰੇ ਹੋਣ ਬੇਨਕਾਬ
ਬਠਿੰਡਾ, 4 ਦਸੰਬਰ: ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਅੱਜ ਸ਼੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਗੇਟ ਅੱਗੇ ਹੋਏ ਹਮਲੇ ਦੀ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਨੇ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਕਲਿਆਣ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਬਬਲੀ ਢਿੱਲੋਂ, ਡਾ ਓਮ ਪ੍ਰਕਾਸ਼ ਸਰਮਾ ਅਤੇ ਚਮਕੌਰ ਸਿੰਘ ਮਾਨ ਆਦਿ ਨੇ ਹਮਲੇ ਦੀ ਜੁਡੀਸ਼ਅਲ ਜਾਂਚ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਸ ਘਟਨਾ ਦੇ ਪਿੱਛੇ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜਸ਼ ਹੈ, ਜਿਸਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ Attack on Sukhbir Badal : ਤਖਤ ਸਾਹਿਬਾਨ ਦੇ ਜਥੇਦਾਰਾਂ ਦੇ ਬਿਆਨ ਆਏ ਸਾਹਮਣੇ

ਅਕਾਲੀ ਆਗੂਆਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਜੋ ਪਹਿਲਾਂ ਵੀ ਵੱਡੇ ਮਾਮਲਿਆਂ ਅੰਦਰ ਜੇਲ ਵਿੱਚ ਬੰਦ ਰਹੇ ਹਨ, ਉਹਨਾਂ ਵੱਲੋਂ ਅੱਜ ਦਰਬਾਰ ਸਾਹਿਬ ਵਿਖੇ ਆ ਕੇ ਸੇਵਾ ਨਿਭਾਉਣ ਵੇਲੇ ਕੀਤਾ ਗਿਆ ਹਮਲਾ ਬਹੁਤ ਨਿੰਦਣਯੋਗ ਹੈ। ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਹਮਲਾ ਹੋਣ ਮੌਕੇ ਚੱਲੀ ਗੋਲੀ ਦੇ ਬਾਵਜੂਦ ਬੈਠ ਕੇ ਸੇਵਾ ਪੂਰੀ ਕਰਨ ਦੀ ਨਿਭਾਈ ਵੱਡੀ ਜਿੰਮੇਵਾਰੀ ਲਈ ਵੀ ਸਲਾਘਾ ਕਰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਧਾਰਮਿਕ ਸਜਾ ਨੂੰ ਪੂਰਾ ਕਰਨ ਲਈ ਵਚਨਵਧ ਹਨ ਪ੍ਰੰਤੂ ਇਸ ਤਰ੍ਹਾਂ ਦੀਆਂ ਸਾਜਿਸ਼ਾਂ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਸਿੱਧੇ ਤੌਰ ’ਤੇ ਜਿੰਮੇਵਾਰ ਹਨ ਕਿਉਂਕਿ ਹੈਰਾਨਗੀ ਦੀ ਗੱਲ ਹੈ ਕਿ ਜੈਡ ਸਿਕਿਉਰਟੀ ਅਧੀਨ ਆਉਂਦੇ ਸੁਖਬੀਰ ਸਿੰਘ ਬਾਦਲ ਤੇ ਇਸ ਤਰ੍ਹਾਂ ਦੀ ਸਾਜਿਸ਼ ਹੋਣ ਦੀ ਇਨਪੁੱਟ ਏਜੰਸੀਆਂ ਨੂੰ ਕਿਉਂ ਨਹੀਂ ਸੀ ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here