Babli Dhillon ਦੀ ਅਗਵਾਈ ਵਿੱਚ ਬਠਿੰਡਾ ਦੇ ਅਕਾਲੀ ਵਰਕਰਾਂ ਨੇ ਪਿੰਡ ਬਾਦਲ ਪਹੁੰਚ ਕੇ ਸੁਖਬੀਰ ਬਾਦਲ ਦਾ ਜਾਣਿਆ ਹਾਲਚਾਲ

Date:

spot_img

Bathinda News: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਬੀਤੇ ਦਿਨੀਂ ਵਾਪਰੀ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਪਣੇ ਜੱਦੀ ਪਿੰਡ ਬਾਦਲ ਨਿਵਾਸ ਪਹੁੰਚਣ ‘ਤੇ ਵੀਰਵਾਰ ਨੂੰ ਬਠਿੰਡਾ ਸ਼ਹਿਰੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਿੰਡ ਬਾਦਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਜਾਣਿਆ।ਇਸ ਮੌਕੇ ਵਰਕਰਾਂ ਨੇ ਨਾਂਦੇੜ ਸਾਹਿਬ ਵਿਖੇ ਵਾਪਰੀ ਘਟਨਾ ‘ਤੇ ਚਿੰਤਾ ਪ੍ਰਗਟ ਕਰਦਿਆਂ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕੀਤੀ। ਬਬਲੀ ਢਿੱਲੋਂ ਨੇ ਕਿਹਾ ਕਿ ਸਮੁੱਚੇ ਬਠਿੰਡਾ ਸ਼ਹਿਰੀ ਹਲਕੇ ਦੇ ਅਕਾਲੀ ਵਰਕਰ ਆਪਣੇ ਨੇਤਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਹਰ ਹਾਲਤ ਵਿੱਚ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਤੋਂ ਪਹੁੰਚੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਿਖਾਇਆ ਗਿਆ ਪਿਆਰ ਅਤੇ ਸਾਥ ਉਨ੍ਹਾਂ ਲਈ ਵੱਡੀ ਤਾਕਤ ਹੈ।

ਇਹ ਵੀ ਪੜ੍ਹੋ  ਸਰਕਾਰ ਵਿਰੁੱਧ ਮੁਲਾਜ਼ਮ ਰੋਸ ਸਿਖ਼ਰ ਤੇ, ਇਤਿਹਾਸਕ ਹੋ ਨਿੱਬੜੀ ਮਹਾਂਹੜਤਾਲ

ਸੁਖਬੀਰ ਸਿੰਘ ਬਾਦਲ ਨੇ ਕਿਹਾ, “ਵਾਹਿਗੁਰੂ ਜੀ ਦੀ ਅਪਾਰ ਮਿਹਰ ਸਦਕਾ ਮੈਂ ਅੱਜ ਤੁਹਾਡੇ ਸਾਹਮਣੇ ਬੈਠਾ ਹਾਂ। ਜੋ ਕੁਝ ਵੀ ਵਾਪਰਿਆ, ਉਸ ਵਿੱਚ ਪਰਮਾਤਮਾ ਨੇ ਆਪਣੀ ਓਟ ਅਤੇ ਆਸਰਾ ਰੱਖ ਕੇ ਮੇਰੀ ਜਾਨ ਬਚਾਈ। ਮੈਂ ਸਮੂਹ ਸੰਗਤ, ਪਾਰਟੀ ਵਰਕਰਾਂ ਅਤੇ ਪੰਜਾਬ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੀ ਸਲਾਮਤੀ ਲਈ ਅਰਦਾਸਾਂ ਕੀਤੀਆਂ। ਇਹ ਪਿਆਰ ਅਤੇ ਦੁਆਵਾਂ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ।”ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਪੂਰੀ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਕਰਦਾ ਰਹੇਗਾ।ਇਸ ਮੌਕੇ ਬਠਿੰਡਾ ਸ਼ਹਿਰ ਤੋਂ ਪਹੁੰਚੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਪੂਰੇ ਮਾਹੌਲ ਦੌਰਾਨ ਵਰਕਰਾਂ ਵਿੱਚ ਆਪਣੇ ਨੇਤਾ ਦੀ ਸਲਾਮਤੀ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ  Maur ਦਾ ਕਿਰਨ ਹਸਪਤਾਲ ਮੁੜ ਚਰਚਾ ‘ਚ; ਡਾਕਟਰ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਮਰੀਜ਼ ਦਾ ਪੋਤਾ ਗ੍ਰਿਫਤਾਰ

ਇਸ ਮੌਕੇ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਓਮ ਪ੍ਰਕਾਸ਼ ਸ਼ਰਮਾ, ਮੋਹਨਜੀਤ ਪੁਰੀ, ਕੁਲਦੀਪ ਨੰਬਰਦਾਰ, ਚਮਕੌਰ ਮਾਨ, ਅਮਿਤ ਕਪੂਰ, ਰਜਿੰਦਰ ਸਿੰਘ ਮਾਨ, ਦਰਸ਼ਨ ਸਿੰਘ ਰੋਮਾਣਾ, ਵਿਨੋਦ ਕੁਮਾਰ ਬੋਦੀ, ਜਗਦੀਪ ਸਿੰਘ ਗਹਿਰੀ, ਬੀਬੀ ਬਲਵਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਰੋਸ਼ਨ ਗਿਆਨਾ, ਰਾਜਦੀਪ ਸਿੰਘ ਸੋਈ, ਮਨਿੰਦਰ ਸਿੰਘ ਸੋਢੀ, ਪ੍ਰਦੀਪ ਜੌੜਾ, ਮੱਖਣ ਸਿੰਘ ਐਮਸੀ, ਨੈਬ ਸਿੰਘ ਬਰਾੜ, ਇੱਕਬਾਲ ਸਿੰਘ ਮਿਠੜੀ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ ਸਿੱਧੂ, ਕਰਮ ਯੋਗ ਸਿੰਘ ਮਾਨ, ਜਗਜੀਤ ਸਿੰਘ ਭੁੱਲਰ, ਪਰਮਪਾਲ ਸਿੰਘ ਸਿੱਧੂ, ਸੁਨੀਲ ਕੁਮਾਰ ਫੌਜੀ, ਨਿੰਦਰਪਾਲ ਸਿੰਘ ਲਾਡੀ, ਕਮਲਜੀਤ ਸਿੰਘ, ਭੋਲਾ ਸਿੰਘ, ਹਰਵਿੰਦਰ ਗੰਜੂ, ਮਨਜੀਤ ਸਿੰਘ, ਗੁਰਜੀਤ ਸਿੰਘ, ਬਿੱਟੂ ਸਿੰਘ, ਬੰਤ ਸਿੰਘ ਸਿੱਧੂ, ਮਨਦੀਪ ਸਿੰਘ ਲਾਡੀ, ਕਰਮਜੀਤ ਸਿੰਘ ਢਿੱਲੋ, ਰੋਹਿਤ ਕੁਮਾਰ, ਰਜਿੰਦਰ ਕੁਮਾਰ, ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...