ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

Date:

spot_img

Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਗ੍ਰਹਿ ਸਕੱਤਰ ਨੀਲਿਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।ਮੀਟਿੰਗਾਂ ਦੌਰਾਨ ਮੰਤਰੀ ਚੀਮਾ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਨਾਲ ਸਬੰਧਤ ਮਾਮਲਾ ਜਲਦ ਤੋਂ ਜਲਦ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜਿਆ ਜਾਵੇਗਾ।ਇਹ ਮੀਟਿੰਗਾਂ ਬਹੁਤ ਹੀ ਸਾਰਥਕ ਮਾਹੌਲ ਵਿੱਚ ਹੋਈਆਂ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਫਰੰਟਲਾਈਨ ਵਾਰੀਅਰਜ਼ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...