Muktsar News:ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਖਰੀਦਣ ਦੇ ਉਚੇਚੇ ਪ੍ਰਬੰਧ ਕਰਨ ਲਈ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀਆਂ, ਕੱਚਾ ਆੜਤੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਬੈਠਕ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿਚ ਕਣਕ ਦੀ ਫਸਲ ਖਰੀਦਣ ਲਈ ਮਾਰਕੀਟ ਕਮੇਟੀਆਂ ਵਲੋਂ ਪੀਣ ਵਾਲਾ ਸਾਫ ਸੁਥਰਾ ਪਾਣੀ, ਸਾਫ ਸਫਾਈ, ਟੁਆਈਲਟ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਣਕ ਦੇ ਖਰੀਦ ਸੀਜਣ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ ਵੱਡੀ ਖਬਰ; ਧਾਮੀ ਮੁੜ ਸੰਭਾਲਣਗੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ,ਸੁਖਬੀਰ ਬਾਦਲ ਦਾ ਕਹਿਣਾ ਮੰਨੇ
ਇਸ ਮੌਕੇ ਤੇ ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਆਵੇਗੀ। ਇਸ ਤੋਂ ਇਲਾਵਾ ਲੇਬਰ ਅਤੇ ਟਰਾਂਸਪੋਰਟ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ।ਅਜੈਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਸਾਨ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਕਣਕ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਪਣੀ ਫਸਲ ਵੇਚਣ ਸਬੰਧੀ ਕੋਈ ਪ੍ਰੇਸਾਨੀ ਪੇਸ਼ ਨਾ ਆਵੇ ।
ਇਹ ਵੀ ਪੜ੍ਹੋ ਯੂਟਿਊਬਰ ਦੇ ਘਰ ਗ੍ਰਨੇਡ ਹਮਲਾ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਅਮਲੇ ਨੂੰ ਸਖਤ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜ਼ਣ ਦੌਰਾਨ ਆਪਸੀ ਤਾਲਮੇਲ ਰੱਖਿਆ ਜਾਵੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ,ਕੇਵਲ ਕ੍ਰਿਸ਼ਨ ਪ੍ਰਧਾਨ ਨਗਰ ਪੰਚਾਇਤ ਬਰੀਵਾਲਾ,ਅਸ਼ੋਕ ਜੈਨ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਗਿੱਦੜਬਾਹਾ, ਸ੍ਰੀ ਸੁਰੇਸ਼ ਗੋਇਲ ਆੜਤੀਆਂ ਐਸੋਸੀਏਸ਼ਨ ਮਲੋਟ,ਜਗਸੀਰ ਕੁਮਾਰ ਚਰਨਾ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਬਰੀਵਾਲਾ ਅਤੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਖਰੀਦਣ ਲਈ ਕੀਤੇ ਜਾਣ ਸਾਰੇ ਢੁੱਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ"