ਅਨੁਸੂਚਿਤ ਵਰਗ ਦੀਆਂ ਲੜਕੀਆਂ ਨੂੰ ਵੰਡੀਆਂ ਮਸ਼ੀਨਾਂ
SAS Nagar News:ਪੰਜਾਬ ਸਰਕਾਰ ਪੰਜਾਬ ਦੇ ਯੁਵਕਾਂ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਰੁਜ਼ਗਾਰ/ ਸਵੈ-ਰੁਜ਼ਗਾਰ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਹ ਪ੍ਰਗਟਾਵਾ ਅੱਜ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰ ਦੀ ਸਵੈ-ਰੁਜ਼ਗਾਰ ਸਕੀਮ ਤਹਿਤ ਅਨੁਸੂਚਿਤ ਜਾਤੀ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡਣ ਸਮੇਂ ਕਹੀ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਉਨ੍ਹਾਂ ਪਾਸ ਸਵੈ-ਰੁਜ਼ਗਾਰ ਦਾ ਹੋਣਾ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।
ਇਹ ਵੀ ਪੜ੍ਹੋ ਗਲੋਬਲ ਲੀਡਰ ਵਜੋਂ MP Raghav Chadha ਨੂੰ ਹਾਰਵਰਡ ਕੈਨੇਡੀ ਸਕੂਲ ਦਾ ਸੱਦਾ
ਇਸ ਮੌਕੇ ਤੇ ਆਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਅਤਿੰਦਰਪਾਲ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਅਮਬਿੰਦਰ ਸਿੰਘ ਗੌਸਲ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ ਅਤੇ ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਲਾਭਪਾਤਰੀ ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜ਼ਿਲ੍ਹੇ ਵਿਚ ਯੁਵਕਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਪ੍ਰਦਾਨ ਕਰਨ ਦੇ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਵਿਧਾਇਕ ਕੁਲਵੰਤ ਸਿੰਘ"