ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਡਿਪਟੀ ਕਮਿਸ਼ਨਰ

0
7
30 Views

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਬੁਝਵਾਈ ਅੱਗ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ:ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ’ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਨੇ ਅੱਜ ਜ਼ਿਲ੍ਹੇ ਦੇ ਪਿੰਡ ਰੁਪਾਣਾ, ਚੱਕ ਦੂਹੇਵਾਲਾ, ਮਹਿਰਾਜਵਾਲਾ, ਕਰਨੀ ਵਾਲਾ, ਔਲਖ, ਈਨਾ ਖੇੜਾ, ਦਿਓਣ ਖੇੜਾ, ਫਤਿਹਪੁਰ ਮਨੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਖੇ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਫ਼ਾਇਰ ਬ੍ਰਿਗੇਡ ਟੀਮ ਦੀ ਮੱਦਦ ਨਾਲ ਮੌਕੇ ’ਤੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ’ਤੇ ਮਾੜਾ ਅਸਰ ਨਾ ਪਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਜਮੀਨ ਨੂੰ ਉਪਜਾਊ ਬਣਾਉਣ ਲਈ ਬੇਲੋੜੀਆਂ ਖਾਦਾਂ ਦੀ ਵੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦਾ ਮਸ਼ੀਨੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ਅਤੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸ਼ਤਕਾਰ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਦੱਸਿਆ

ਇਹ ਵੀ ਪੜ੍ਹੋ ਦਿੱਲੀ ਹਾਰਟ ਹਸਪਤਾਲ ਦੇ ਡਾਕਟਰਾਂ ਦਾ ਕਮਾਲ: 60 ਸਾਲਾ ਬਜ਼ੁਰਗ ਔਰਤ ਦਾ ਹੱਥ ਵੱਢਣ ਤੋਂ ਬਚਾਇਆ

ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਜਰੂਰ ਧਿਆਨ ਵਿੱਚ ਲਿਆਉਣ।ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਸਾਸਨ ਦੀਆਂ ਹਦਾਇਤਾਂ ਤੇ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜ਼ਿਲ੍ਹਾ ਪੱਧਰ ‘ਤੇ ਡਾ. ਹਰਜੀਤ ਸਿੰਘ ਏ.ਡੀ.ਓ ਮੋਬਾ. ਨੰ: 95696-95598, ਬਲਾਕ ਸ੍ਰੀ ਮੁਕਤਸਰ ਸਾਹਿਬ ਲਈ ਡਾ. ਸ਼ਵਿੰਦਰ ਸਿੰਘ ਏ.ਡੀ.ਓ. ਮੋਬਾ. ਨੰ. 99154-85041, ਬਲਾਕ ਮਲੋਟ ਲਈ ਮੋਬਾ. ਨੰ: 76819-95355, ਬਲਾਕ ਗਿੱਦੜ੍ਹਬਾਹਾ ਲਈ ਮੋਬਾ. ਨੰ: 79866-03352 ਅਤੇ ਬਲਾਕ ਲੰਬੀ ਲਈ ਮੋਬਾ. ਨੰ: 76259-95897 ਮੌਜੂਦ ਹਨ। ਕਿਸਾਨ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਅਤੇ ਮਸ਼ੀਨਾਂ ਦੀ ਉਪਲੱਬਧਤਾ ਲਈ ਇਨਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

 

LEAVE A REPLY

Please enter your comment!
Please enter your name here