ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਸਹਿਕਾਤਰਤਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਅਭਿਤੇਸ਼ ਸਿੰਘ ਸੰਧੂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।
ਇਹ ਵੀ ਪੜ੍ਹੋ ਅਰਵਿੰਦ ਕੇਜ਼ਰੀਵਾਲ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਕੀਤੀ ਇਹ ਵੱਡੀ ਮੰਗ
ਉਹਨਾਂ ਦੱਸਿਆ ਕਿ ਕਿ ਸੰਯੁਕਤ ਰਾਸ਼ਟਰ ਦੇ ਸੱਦੇ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਾਲ 2025 ਨੂੰ ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰਾ ਵਰ੍ਹਾ ਸਹਿਕਾਰਤਾ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਤਾਂ ਜੋ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦਿੰਦਿਆ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਇਹ ਵੀ ਪੜ੍ਹੋ ਜਲੰਧਰ ਪੁਲਿਸ ਨੇ ਕੀਤੀ ਪਿਊ-ਪੁੱਤ ਦੀ ਜੋੜੀ ਕਾਬੂ;3 ਪਿਸਤੌਲ, 9 ਮੋਬਾਈਲ ਫੋਨ, ਇੱਕ ਘੜੀ ਅਤੇ ਛੇ ਤੋਲੇ ਸੋਨੇ ਦੇ ਗਹਿਣੇ ਬਰਾਮਦ
ਇਸ ਮੌਕੇ ਤੇ ਅਸ਼ਵਨੀ ਕੁਮਾਰ (ਡੀ.ਡੀ.ਐਮ. ਨਾਬਾਰਡ),ਕੇਵਲ ਕ੍ਰਿਸਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਕਰਮਜੀਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਡਾ. ਕੇਵਲ ਸਿੰਘ ਪਸੂ ਪਾਲਣ ਵਿਭਾਗ, ਕਰਨਦੀਪ ਸਿੰਘ ਸੀਨੀਅਰ ਮੈਨੇਜਰ ਦੀ ਮੁਕਤਸਰ ਸੀ.ਸੀ. ਬੀ., ਪੁਸ਼ਕਰਨ ਸਿੰਘ ਵੇਰਕਾ ਫਰੀਦਕੋਟ, ਮਨਿੰਦਰ ਸਿੰਘ ਪੁਰਾਕ ਤੇ ਸਪਲਾਈ ਵਿਭਾਗ, ਪਰਮਿੰਦਰ ਕੌਰ ਪੰਜਾਬ ਰਾਜ ਗੁਦਾਮ ਨਿਗਮ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਵਿਭਾਗਾ ਦੇ ਨੁਮਾਇੰਦੇ ਸ਼ਾਮਿਲ ਹੋਏ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾਣ ਹਰ ਸੰਭਵ ਯਤਨ: ਡਿਪਟੀ ਕਮਿਸ਼ਨਰ"