31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਹੋਣਗੀਆਂ ਖੱਡਾ ਮੁਕਤ:ਮੇਅਰ ਪਦਮਜੀਤ ਸਿੰਘ ਮਹਿਤਾ

Date:

spot_img

👉ਵਾਰਡ ਨੰਬਰ 40 ਵਿੱਚ ਸ਼ਹੀਦ ਸੰਦੀਪ ਸਿੰਘ ਵਾਲੀ ਗਲੀ ਤੋਂ ਪ੍ਰੀਮਿਕਸ ਕੰਮ ਦਾ ਮੇਅਰ ਨੇ ਕਰਵਾਇਆ ਸ਼ੁਭ ਆਰੰਭ
👉ਸੂਬਾ ਸਰਕਾਰ ਦੇ ਵਿਕਾਸ ਵਿਜ਼ਨ ਅਨੁਸਾਰ ਆਧੁਨਿਕ ਅਤੇ ਸੁੰਦਰ ਬਠਿੰਡਾ ਬਣਾਉਣ ਲਈ ਤੇਜ਼ੀ ਨਾਲ ਜਾਰੀ ਹਨ ਵਿਕਾਸ ਕਾਰਜ : ਪਦਮਜੀਤ ਸਿੰਘ ਮਹਿਤਾ
Bathinda News:ਪੰਜਾਬ ਸਰਕਾਰ ਦੇ ਵਿਕਾਸ ਵਿਜ਼ਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਸ਼ਹਿਰ ਨੂੰ ਖੱਡਾ ਮੁਕਤ ਬਣਾਉਣ ਅਤੇ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਪ੍ਰੀਮਿਕਸ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 40 ਵਿੱਚ ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ ਦੀ ਮੌਜੂਦਗੀ ਵਿੱਚ ਸ਼ਹੀਦ ਸੰਦੀਪ ਸਿੰਘ ਵਾਲੀ ਗਲੀ ਨੰਬਰ 1, ਪਰਸਰਾਮ ਨਗਰ ਤੋਂ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ ਕਰਵਾਇਆ।ਇਸ ਦੌਰਾਨ ਨਗਰ ਨਿਗਮ ਦੇ ਜੇਈ ਸ੍ਰੀ ਪਵਨ ਕੁਮਾਰ, ਵਾਰਡ ਨੰਬਰ 50 ਦੇ ਕੌਂਸਲਰ ਸ੍ਰੀ ਸੁਖਦੇਵ ਸਿੰਘ, ਬਲਾਕ ਪ੍ਰਧਾਨ ਸ੍ਰੀ ਸੁਰਜੀਤ ਸਿੰਘ ਨਾਗੀ, ਬਲਾਕ ਪ੍ਰਧਾਨ ਸ੍ਰੀ ਮੋਹਿਤ ਗੋਇਲ, ਸ੍ਰੀ ਅਮਰਜੀਤ ਸਿੰਘ ਜੱਗ, ਸ੍ਰੀ ਭੁਪਿੰਦਰ ਸਿੰਘ ਪੱਪਾ, ਸ੍ਰੀ ਪੰਕਜ ਸ਼ਰਮਾ, ਸ੍ਰੀ ਵਿਕਾਸ ਕੌਸ਼ਲ, ਸ੍ਰੀ ਗੁਰਸੇਵਕ ਸਿੰਘ,ਸ੍ਰੀ ਸ਼ੁਭਮ ਗਰਗ,ਸ੍ਰੀ ਬਿੱਕਰ ਸਿੰਘ ਸਾਹਿਲ ਸਮੇਤ ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ‘ਸ਼ਹੀਦੀ ਸਭਾ’ ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਤਰਜੀਹ ਹੈ। ਬਠਿੰਡਾ ਨੂੰ ਆਧੁਨਿਕ, ਸਾਫ਼-ਸੁਥਰੇ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਮੇਅਰ ਮਹਿਤਾ ਨੇ ਕਿਹਾ, “ਟੀਚਾ ਹੈ ਕਿ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਵਾਲੀਆਂ ਸੜਕਾਂ ਨੂੰ ਖੱਡਾ ਮੁਕਤ ਕਰ ਦਿੱਤਾ ਜਾਵੇ। ਸ਼ਹਿਰ ਦੇ ਹਰੇਕ ਖੇਤਰ ਵਿੱਚ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਤਰਜੀਹ ਦੇ ਆਧਾਰ ’ਤੇ ਤੇਜ਼ੀ ਨਾਲ ਪ੍ਰੀਮਿਕਸ ਕੰਮ ਕਰਵਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਲੋਕ ਹਿੱਤ ਦੇ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸ਼ਹਿਰਾਂ ਦਾ ਯੋਜਨਾਬੱਧ ਅਤੇ ਆਧੁਨਿਕ ਵਿਕਾਸ ਬੇਹੱਦ ਮਹੱਤਵਪੂਰਨ ਹੈ। ਇਸੇ ਸੋਚ ਤਹਿਤ ਬਠਿੰਡਾ ਵਿੱਚ ਸੜਕਾਂ, ਪਾਣੀ, ਸੀਵਰੇਜ, ਸਫਾਈ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਚੰਗੀਆਂ ਅਤੇ ਸੁਰੱਖਿਅਤ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੀ ਪਹਿਚਾਣ ਹੁੰਦੀਆਂ ਹਨ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਨਗਰ ਨਿਗਮ ਦਾ ਯਤਨ ਸਿਰਫ਼ ਸੜਕਾਂ ਦੇ ਖੱਡੇ ਭਰਨ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲੋੜ ਅਨੁਸਾਰ ਸੜਕਾਂ ਦਾ ਪ੍ਰੀਮਿਕਸ ਕਰਵਾ ਕੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਬਿਹਤਰ ਹਾਲਤ ਵਿੱਚ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਰਡ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਕਾਰਜ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਸਰੂਪ ਦੇਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਨਗਰ ਨਿਗਮ ਦੇ ਜਨ ਪ੍ਰਤੀਨਿਧੀਆਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। “ਸਾਡਾ ਸੰਕਲਪ ਹੈ ਕਿ ਬਠਿੰਡਾ ਦਾ ਹਰ ਖੇਤਰ ਵਿਕਾਸ ਦੀ ਮੁੱਖ ਧਾਰਾ ਨਾਲ ਜੁੜੇ ਅਤੇ ਸ਼ਹਿਰ ਵਾਸੀਆਂ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਸਹੂਲਤਾਂ ਨਾਲ ਭਰਪੂਰ ਸ਼ਹਿਰ ਮਿਲੇ।”ਵਾਰਡ ਨੰਬਰ 40 ਦੇ ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਪ੍ਰੀਮਿਕਸ ਕੰਮ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

MRSPTU ਕੈਂਪਸ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤੀ

👉ਤਿੰਨ ਰੋਜ਼ਾ ਸੱਭਿਆਚਾਰਕ ਮਹਾਂਉਤਸਵ ‘ਜੁਗ ਜੁਗ ਜੀਵੇ ਪੰਜਾਬ’ ਸ਼ਾਨਦਾਰ...